ਲੁਧਿਆਣਾ 05 ਜੂਨ 2025: ਲੁਧਿਆਣਾ ਸੈਂਟਰਲ ਜੇਲ੍ਹ (Ludhiana Central Jail) ‘ਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤਾਜ਼ਾ ਘਟਨਾਕ੍ਰਮ ‘ਚ ਜੇਲ੍ਹ ‘ਚ ਤਾਇਨਾਤ ਇੱਕ ਵਾਰਡਨ ਨੂੰ ਕੈਦੀਆਂ ਨੂੰ ਤੰਬਾਕੂ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਕੀਤੀ ਗਈ ਹੈ।
ਗ੍ਰਿਫਤਾਰ ਵਾਰਡਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸਿੰਘੇਵਾਲਾ ਪਿੰਡ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਅਧਿਕਾਰੀਆਂ ਨੂੰ ਸ਼ੱਕ ਹੋਇਆ ਅਤੇ ਤਲਾਸ਼ੀ ਦੌਰਾਨ ਸਾਰਾ ਮਾਮਲਾ ਸਾਹਮਣੇ ਆਇਆ। ਅਜਿਹੀ ਸਥਿਤੀ ‘ਚ ਇਹ ਵੀ ਸ਼ੱਕ ਹੈ ਕਿ ਮੁਲਜ਼ਮ ਲੰਮੇ ਸਮੇਂ ਤੋਂ ਇਸ ਗੈਰ-ਕਾਨੂੰਨੀ ਕਾਰੋਬਾਰ ‘ਚ ਸ਼ਾਮਲ ਰਿਹਾ ਹੋਵੇਗਾ।
ਇਸ ਮਾਮਲੇ ‘ਚ ਪੁਲਿਸ (Ludhiana Central Jail) ਹੁਣ ਗੁਰਪ੍ਰੀਤ ਸਿੰਘ ਦੇ ਪੁਰਾਣੇ ਰਿਕਾਰਡ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕੈਦੀਆਂ ਨੂੰ ਕਿੰਨੇ ਸਮੇਂ ਤੋਂ ਨਸ਼ੀਲੇ ਪਦਾਰਥ ਜਾਂ ਹੋਰ ਪਾਬੰਦੀਸ਼ੁਦਾ ਚੀਜ਼ਾਂ ਪ੍ਰਦਾਨ ਕਰ ਰਿਹਾ ਸੀ।
Read More: Ludhiana News: ਪੰਜਾਬ ਪੁਲਿਸ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ, ਮਹਿਲਾ ਕਰਮਚਾਰੀ ਵੀ ਸ਼ਾਮਲ