ਚੰਡੀਗੜ੍ਹ, 26 ਦਸੰਬਰ 2023: ਪੰਜਾਬ ਸੰਘਣੀ ਧੂੰਦ (fog) ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉਥੇ ਹੀ ਧੂੰਦ ਕਾਰਨ ਸੜਕ ਹਾਦਸੇ ਵੀ ਵਾਪਰ ਰਹੇ ਹਨ | ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੂੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਠਿੰਡਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹੈ।
ਅਜਿਹੀ ਸਥਿਤੀ ਵਿੱਚ ਘਰ ਤੋਂ ਬਾਹਰ ਨਿਕਲਣ ਤੋਂ ਬਚੋ ਅਤੇ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਪਤਾ ਲੱਗਾ ਹੈ ਕਿ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਿਕਰਯੋਗ ਹੈ ਕਿ ਧੂੰਦ (fog) ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਰੇਲ ਆਵਾਜਾਈ ਦੇ ਨਾਲ-ਨਾਲ ਆਮ ਜਨਜੀਵਨ ਵੀ ਪ੍ਰਭਾਵਿਤ ਹੋ ਰਿਹਾ ਹੈ। ਹੁਣ ਟਰੇਨਾਂ ਦੇ ਲੇਟ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਲੰਬੀ ਦੂਰੀ ਦੀਆਂ ਜ਼ਿਆਦਾਤਰ ਰੇਲਗੱਡੀਆਂ ਨਿਰਧਾਰਤ ਸਮੇਂ ਤੋਂ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।