ਭਾਰੀ ਮੀਂਹ

ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ 25 ਜੁਲਾਈ 2022: ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਤੋਂ ਬਾਅਦ ਹੁਣ ਯੂਪੀ, ਬਿਹਾਰ ਅਤੇ ਝਾਰਖੰਡ ‘ਚ ਮੌਨਸੂਨ ਬਾਰਿਸ਼ ਹੋ ਸਕਦੀ ਹੈ | ਇਸੱਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ 25 ਜੁਲਾਈ ਨੂੰ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 26 ਜੁਲਾਈ ਤੋਂ 28 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਨਾਲ ਵੱਧ ਰਹੇ ਤਾਪਾਮਾਨ ਦੇ ਪਾਰੇ ’ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਤੋਂ ਪਹਿਲਾਂ ਪੰਜਾਬ ‘ਚ ਹੋਈ ਭਾਰੀ ਬਰਸਾਤ ਕਾਰਨ ਸੂਬੇ ਦੇ ਕਈ ਇਲਾਕਿਆ ‘ਚ ਅੰਦਰ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੀਂਹ ਕਾਰਨ ਕਈ ਇਲਾਕਿਆਂ ‘ਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਡੁੱਬ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ।

Scroll to Top