ਚੰਡੀਗੜ੍ਹ 22 ਅਗਸਤ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਖਿਲਾਫ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਵਾਰੰਟ ਜਾਰੀ ਕੀਤਾ ਗਿਆ ਹੈ | ਉਨ੍ਹਾਂ ‘ਤੇ ਅੱਤਵਾਦ ਨੂੰ ਬੜਾਵਾ ਦੇਣ ਦੇ ਦੋਸ਼ ਲੱਗੇ ਹਨ |ਇਮਰਾਨ ਖਿਲਾਫ ਅੱਤਵਾਦ ਵਿਰੋਧੀ ਐਕਟ ਦੀ ਧਾਰਾ 7 ਦੇ ਤਹਿਤ ਐੱਫਆਈਆਰ ਦਰਜ ਕੀਤੀ ਹੈ | ਇਸਦੇ ਨਾਲ ਹੀ ਇਮਰਾਨ ਖ਼ਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਜਿਕਰਯੋਗ ਹੈ ਕਿ 20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਇਮਰਾਨ ਖਾਨ (Imran Khan)ਨੇ ਮਹਿਲਾ ਜੱਜਾਂ ਅਤੇ ਪੁਲਿਸ ਅਧਿਕਾਰੀਆਂ ਇਤਰਾਜਯੋਗ ਟਿੱਪਣੀ ਕੀਤੀ ਸੀ | ਇਸ ਦੌਰਾਨ ਇਮਰਾਨ ਦੀ ਪਾਰਟੀ ਪੀਟੀਆਈ ਦੀ ਕਾਨੂੰਨੀ ਟੀਮ ਨੇ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਇਸਲਾਮਾਬਾਦ ਹਾਈਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਹੈ। ਜੀਓ ਨਿਊਜ਼ ਮੁਤਾਬਕ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਮਰਾਨ ਖਾਨ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਦੇ ਕਿਸੇ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੈ।