Site icon TheUnmute.com

ਪਲਾਟ ਦੀ ਰਜਿਸਟਰੀ ਕਰਵਾਉਣ ਲਈ ਰਿਸ਼ਵਤ ਲੈਂਦੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau

ਚੰਡੀਗੜ੍ਹ, 18 ਜੁਲਾਈ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ | ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਵਸੀਕਾ ਨਵੀਸ ਸੁਭਾਸ਼ ਚੰਦਰ ਅਤੇ ਅਸਟਾਮ ਫ਼ਰੋਸ਼ ਰਮੇਸ਼ ਚੰਦਰ ਪਿੰਡ ਤਲੂਰ ਵਜੋਂ ਹੋਈਂ ਹੈ | ਇਨ੍ਹਾਂ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ |

ਵਿਜੀਲੈਂਸ ਮੁਤਾਬਕ ਉਕਤ ਮੁਲਜ਼ਮਾਂ ਦੇ ਘਰ ਤਲਾਸ਼ੀ ਦੌਰਾਨ 8.90 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਵਿਜੀਲੈਂਸ ਨੇ ਦੱਸਿਆ ਕਿ ਪਿੰਡ ਕੋਹਲੀਆਂ ਦੇ ਸੁਖਵੀਰ ਪਾਲ ਨੇ ਸ਼ਿਕਾਇਤ ਕੀਤੀ ਸੀ, ਜਿਸ ਦੇ ਅਧਾਰ ‘ਤੇ ਇਹ ਕਾਰਵਾਈ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪਲਾਟ ਦੀ ਰਜਿਸਟਰੀ ਕਰਵਾਉਣ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ |

Exit mobile version