ਸੁਲਤਾਨਪੁਰ ਲੋਧੀ, 19 ਮਈ, 2023: ਵਾਤਾਵਰਨ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ 71 ਵੇਂ ਜਨਮਦਿਨ ‘ਤੇ ਬੀਤੇ ਦਿਨ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ਆਉਣ ਦੀ ਬੇਨਤੀ ਕੀਤੀ ਹੈ |
ਸੰਤ ਸੀਚੇਵਾਲ ਜਗਦੀਪ ਧਨਖੜ ਦੀ ਸਰਕਾਰੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਉਚੇਚੇ ਤੌਰ ‘ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਤ ਸੀਚੇਵਾਲ ਨੇ ਉਪ-ਰਾਸਟਰਪਤੀ ਨੂੰ ਸੰਗਤ ਦੇ ਸਹਿਯੋਗ ਨਾਲ ਸਾਫ ਕੀਤੀ, ਬਾਬੇ ਨਾਨਕ ਦੀ ਵੇਈਂ ਦੀ ਖੂਬਸੂਰਤ ਤਸਵੀਰ ਭੇਂਟ ਕੀਤੀ। ਇਸ ਸੰਖੇਪ ਮੁਲਾਕਾਤ ਦੌਰਾਨ ਦੇਸ਼ ਤੇ ਦੁਨੀਆ ਦੇ ਵਿਗੜ ਰਹੇ ਵਾਤਾਵਰਨ ਬਾਰੇ ਹੀ ਗੱਲਬਾਤ ਹੁੰਦੀ ਰਹੀ |
ਸੰਤ ਸੀਚੇਵਾਲ (Sant Balbir Singh Seechewal) ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਣੀ ਪੂਰੇ ਦੇਸ਼ ਦੀ ਲੋੜ ਹੈ, ਦਰਿਆਵਾਂ ਦੀ ਉਨ੍ਹਾਂ ਨੂੰ ਸਾਫ਼ ਕਰਨ ਦੀ ਲੋੜ ਹੈ। ਵਾਤਾਵਰਣ ਨੂੰ ਸ਼ੁੱਧ ਕਰਨ ਲਈ ਇਥੇ ਦੇ ਲੋਕਾਂ ਵਲੋਂ ਕਾਫੀ ਕੰਮ ਕੀਤਾ ਗਿਆ ਹੈ | ਇਸ ਸਮੇਂ ਪੰਜਾਬ ਪਾਣੀਆਂ ਦੇ ਗੰਭੀਰ ਸੰਕਟ ਵਿਚ ਫਸਿਆ ਹੋਇਆ ਹੈ। ਸਾਡੀਆਂ ਨਦੀਆਂ ਅਤੇ ਦਰਿਆ ਬੁਰੀ ਤਰ੍ਹਾਂ ਨਾਲ ਦੂਸ਼ਿਤ ਹੋ ਚੁੱਕੇ ਹਨ। ਧਰਤੀ ਹੇਠਲਾ ਪਾਣੀ ਗੰਧਲਾ ਵੀ ਹੋ ਰਿਹਾ ਹੈ ਤੇ ਤੇਜ਼ੀ ਨਾਲ ਮੁੱਕ ਵੀ ਰਿਹਾ ਹੈ।
ਉਨ੍ਹਾਂ ਨੇ ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ ‘ਤੇ ਕਿਹਾ ਕਿ ਚਿੰਤਾ ਦੀ ਗੱਲ ਹੈ। ਅਜਿਹੀਆਂ ਘਟਨਾਵਾਂ ਨਾ ਵਾਪਰੇ, ਇਸ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਢੁਕਵੇਂ ਹੱਲ ਕੱਢਣੇ ਚਾਹੀਦੇ ਹਨ। ਜੇਕਰ ਕੋਈ ਵੀ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਾਣ ਜੋ ਵੀ ਅਜਿਹੀ ਗ਼ਲਤੀ ਕਰਦਾ ਹੈ ਤਾਂ ਉਸ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਮਾਹੌਲ ਖ਼ਰਾਬ ਕਰ ਰਿਹਾ ਹੈ ਉਹ ਦੇਸ਼ ਦਾ ਦੁਸ਼ਮਣ ਹੈ।
ਮਹਿਲਾ ਕਿਸਾਨ ਨੂੰ ਪੁਲਿਸ ਮੁਲਜ਼ਮ ਵਲੋਂ ਥੱਪੜ ਮਾਰੇ ਜਾਣ ਦੀ ਘਟਨਾ ‘ਤੇ ਉਨ੍ਹਾਂ ਨੇ ਕਿਹਾ ਕਿ ਪੁਲਿਸ ਵਾਲੇ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਜੋ ਵੀ ਗਲਤ ਕਰੇਗਾ ਉਸਨੂੰ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਰੇਲਵੇ ਟ੍ਰੈਕ ‘ਤੇ ਬੈਠੇ ਕਿਸਾਨਾਂ ਬਾਰੇ ਕਿਹਾ ਕਿ ਉਹ ਸਰਕਾਰ ਨਾਲ ਗੱਲ ਕਰ ਰਹੇ ਹਨ ਅਤੇ ਸਰਕਾਰ ਇਸ ਦਾ ਕੋਈ ਹੱਲ ਜ਼ਰੂਰ ਕੱਢੇਗੀ | ਪਿਛਲੇ ਇੱਕ ਸਾਲ ਤੋਂ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਖੁਦ ਹੀ ਮੁਆਵਜ਼ਾ ਦਿੱਤਾ ਗਿਆ ਹੈ। ਸਰਕਾਰ ਕਿਸਾਨਾਂ ਦੇ ਨਾਲ ਹੈ, ਸਰਕਾਰ ਉਨ੍ਹਾਂ ਦੇ ਹੱਕ ‘ਚ ਖੜੀ ਹੈ, ਸਰਕਾਰ ਕਿਸਾਨਾਂ ਦੀ ਹਰ ਗੱਲ ਨੂੰ ਸਮਝ ਰਹੀ ਹੈ, ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਰੇਲਵੇ ਟ੍ਰੈਕ ਜਾਮ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਸਗੋਂ ਗੱਲ ਕਰਕੇ ਮਸਲਾ ਹੱਲ ਹੋ ਜਾਵੇਗਾ।
ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਉਨ੍ਹਾਂ ਕਿਹਾ ਕਿ ਇਸ ਸੀਟ ‘ਤੇ ਲੰਬੇ ਸਮੇਂ ਤੋਂ ਕਾਂਗਰਸ ਦਾ ਕਬਜ਼ਾ ਸੀ, ਪਰ ਲੋਕ ਸਭਾ ‘ਚ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸੰਦੇਸ਼ ਗਿਆ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟ ਹਨ ਅਤੇ ਹੋਰ ਉਮੀਦਾਂ ਰੱਖਦੇ ਹਨਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਜਿਸ ਕਰਕੇ ਲੋਕਾਂ ਦਾ ਭਰੋਸਾ ਵਧਿਆ ਹੈ।