ਚੰਡੀਗੜ੍ਹ, 02 ਮਈ 2025: Punjab and Haryana Water Issue: ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ (Bhakra Canal) ਦਾ ਪਾਣੀ ਰੋਕਣ ਦੇ ਮਾਮਲੇ ‘ਚ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਭਾਖੜਾ ਬਿਆਸ ਬੋਰਡ ਮੈਨੇਜਮੈਂਟ (BBMB) ਦੇ ਅਧਿਕਾਰੀਆਂ ਅਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ‘ਚ ਹੋਈ ਬੈਠਕ ‘ਚ ਪਾਣੀ ਦੇਣ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਬੈਠਕ ‘ਚ ਪੰਜਾਬ ਸਿਰਫ਼ 4 ਹਜ਼ਾਰ ਕਿਊਸਿਕ ਪਾਣੀ ਦੇਣ ਲਈ ਸਹਿਮਤ ਹੋਇਆ, ਜਦੋਂ ਕਿ ਹਰਿਆਣਾ ਸਰਕਾਰ ਨੇ 8500 ਕਿਊਸਿਕ ਪਾਣੀ ਮੰਗਿਆ |
ਇਸ ਤੋਂ ਪਹਿਲਾਂ ਦਿੱਲੀ ‘ਚ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਦੱਸਿਆ ਜਾ ਰੀ ਰਿਹਾ ਹੈ ਕਿ ਅਨੁਸਾਰ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਪੰਜਾਬ ਅਤੇ ਹਰਿਆਣਾ ਨੂੰ ਇਸ ਮਾਮਲੇ ‘ਚ ਆਪਣੀ ਜ਼ਿੱਦ ਛੱਡਣ ਲਈ ਕਿਹਾ। ਇਸਦੇ ਨਾਲ ਹੀ ਹਰਿਆਣਾ ਨੂੰ ਆਪਣੀ ਪਾਣੀ ਦੀ ਲੋੜ ਬਾਰੇ ਬੀਬੀਐਮਬੀ ਅੱਗੇ ਆਪਣੇ ਤਰਕ ਪੇਸ਼ ਕਰਨ ਲਈ ਕਿਹਾ ਗਿਆ ਸੀ।
ਇਸ ਮੁੱਦੇ ਵਿਚਾਲੇ ਪੰਜਾਬ ਦੀ ‘ਆਪ’ ਸਰਕਾਰ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ 2 ਘੰਟੇ ਸਰਬ ਪਾਰਟੀ ਬੈਠਕ ਕੀਤੀ। ਇਸ ਲਈ ਪਾਰਟੀ ਪ੍ਰਧਾਨਾਂ ਨੂੰ ਸੱਦਾ ਦਿੱਤਾ ਗਿਆ ਸੀ, ਪਰ ਸਿਰਫ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਹੀ ਪਹੁੰਚੇ। ਕਾਂਗਰਸ ਅਤੇ ਅਕਾਲੀ ਦਲ ਨੇ ਆਪਣੇ ਨੁਮਾਇੰਦੇ ਭੇਜੇ। ਮੀਟਿੰਗ ਤੋਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਹੈ।
Read More: ਪੰਜਾਬ ਦੇ ਪਾਣੀ ਦੀ ਬੂੰਦ ਵੀ ਬਾਹਰ ਨਹੀਂ ਜਾਣ ਦੇਵਾਂਗੇ: CM ਭਗਵੰਤ ਮਾਨ