Site icon TheUnmute.com

ਰਾਵੀ ਤੇ ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਭਾਰੀ ਬਾਰਿਸ਼

ਚੰਡੀਗੜ੍ਹ 01 ਅਗਸਤ 2022: ਪੰਜਾਬ ‘ਚ ਭਾਰੀ ਬਾਰਿਸ਼ ਦੇ ਚੱਲਦਿਆਂ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ | ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਮੀਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇਸਦੇ ਚੱਲਦੇ ਸਰਹੱਦੀ ਜ਼ਿਲ੍ਹਿਆਂ ‘ਚ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

ਇਸ ਦੌਰਾਨ ਭਾਰੀ ਬਾਰਿਸ਼ ਅਤੇ ਦਰਿਆਵਾਂ ‘ਚ ਵੱਧ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਰਾਵੀ ਕੰਢੇ ਰਹਿਣ ਵਾਲੇ ਲੋਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਆਪਸੀ ਸਤਲੁਜ ਦਰਿਆ ‘ਚ ਵੀ ਪਾਣੀ ਦਾ ਪੱਧਰ ਵੱਧ ਰਿਹਾ ਹੈ | ਇਸਦੇ ਨਾਲ ਹੀ ਗੁਰਦਾਸਪੁਰ ‘ਚ BSF ਦੀ ਪੋਸਟ ਪਾਣੀ ‘ਚ ਡੁੱਬ ਗਈ ਹੈ। ਉਥੇ ਹੀ ਪਠਾਨਕੋਟ ਦੇ ਬਮਿਆਲ ਬਾਰਡਰ ‘ਤੇ ਵੀ ਹਾਲਾਤ ਕਾਫ਼ੀ ਖ਼ਰਾਬ ਹਨ। ਸਰਹੱਦ ‘ਤੇ ਰਹਿਣ ਵਾਲੇ ਲੋਕਾਂ ਦੇ ਟਿਕਾਣਿਆਂ ਨੂੰ ਵੀ ਕਾਫ਼ੀ ਨੁਕਸਾਨ ਪੁੱਜਿਆ ਹੈ।

ਦੂਜੇ ਪਾਸੇ ਪਟਿਆਲਾ ਦੇ ਉਪਰਲੇ ਹਿੱਸਿਆਂ ਵਿੱਚ ਲਗਾਤਾਰ ਬਾਰਿਸ਼ ਪੈਣ ਕਾਰਨ ਪਿੰਡਾਂ ਅਤੇ ਕਲੋਨੀਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਜਿਸਦੇ ਚੱਲਦੇ ਭਾਰੀ ਮੀਂਹ ਦੇ ਮੱਦੇਨਜ਼ਰ ਸਰਕਾਰੀ ਵਿਭਾਗਾਂ ਨੇ ਅਲਰਟ ਜ਼ਾਰੀ ਕਰ ਦਿੱਤਾ ਹੈ | ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਗੌਤਮ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਹੈ। “ਘੱਗਰ ਦੇ ਉੱਪਰਲੇ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਬਾਰਿਸ਼ ਹੋਈ ਹੈ।

Exit mobile version