ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਲੋਕਾਂ ਨੇ ਆਪਣੇ ਘਰੇਲੂ ਸਮਾਨ ਪੈਕ ਕਰਨਾ ਕੀਤਾ ਸ਼ੁਰੂ

16 ਅਗਸਤ 2025: ਮੀਂਹ ਕਾਰਨ ਸਤਲੁਜ ਦਰਿਆ (Sutlej River) ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਇਸਦਾ ਸਿੱਧਾ ਅਸਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪਾਣੀ ਨੇ ਕਈ ਪਿੰਡਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।

ਹਾਲਾਤ ਇੰਨੇ ਵਿਗੜ ਗਏ ਹਨ ਕਿ ਹੁਣ ਲੋਕਾਂ ਨੇ ਆਪਣੇ ਘਰੇਲੂ ਸਮਾਨ ਨੂੰ ਪੈਕ ਕਰਨਾ ਸ਼ੁਰੂ ਕਰ ਦਿੱਤਾ ਹੈ, ਕਿਉਂਕਿ ਪਾਣੀ ਕਿਸੇ ਵੀ ਸਮੇਂ ਉਨ੍ਹਾਂ ਦੇ ਘਰਾਂ ਵਿੱਚ ਦਾਖਲ ਹੋ ਸਕਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਘਰ ਛੱਡਣੇ ਪੈ ਸਕਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਪਰਵਾਹ ਨਹੀਂ ਕਰ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਥਾਨਕ ਨਿਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸਾਲ 2023 ਵਿੱਚ ਵੀ ਪਾਣੀ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਇਸ ਵਾਰ ਫਿਰ ਉਹੀ ਡਰ ਉਨ੍ਹਾਂ ਨੂੰ ਸਤਾ ਰਿਹਾ ਹੈ।ਫਿਰੋਜ਼ਪੁਰ (ferozpur) ਦੇ ਕਈ ਪਿੰਡਾਂ ਵਿੱਚ ਵੀ ਇਹੀ ਸਥਿਤੀ ਹੈ। ਹਰ ਪਾਸੇ ਪਾਣੀ ਫੈਲਿਆ ਹੋਇਆ ਹੈ ਅਤੇ ਲੋਕਾਂ ਨੂੰ ਆਵਾਜਾਈ ਲਈ ਕਿਸ਼ਤੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਲੋਕਾਂ ਦੇ ਘਰਾਂ ਦੇ ਆਲੇ-ਦੁਆਲੇ ਪਾਣੀ ਭਰ ਗਿਆ ਹੈ।

Read More: ਪੰਜਾਬ ‘ਚ ਫਿਰ ਹੜ੍ਹ ਵਰਗੇ ਹਲਾਤ, ਸੂਬੇ ਦੇ ਇਹ ਜ਼ਿਲ੍ਹੇ ਪਾਣੀ ਦੀ ਮਾਰ ਹੇਠ

Scroll to Top