ਪਟਿਆਲਾ 05 ਅਕਤੂਬਰ 2022: ਜਲ ਸਪਲਾਈ ਸੈਨੀਟੇਸ਼ਨ ਵਰਕਰ ਯੂਨੀਅਨ (Water Supply Sanitation Workers Union) ਵੱਲੋਂ ਦੁਸਹਿਰੇ ਵਾਲੇ ਦਿਨ ਪੰਜਾਬ ਸਰਕਾਰ ਦੇ ਅਲੱਗ ਅਲੱਗ ਮੰਤਰੀਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਪਟਿਆਲਾ ਵਿਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਜਲ ਸਪਲਾਈ ਸੈਨੀਟੇਸ਼ਨ ਵਰਕਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ ਦੁਸਹਿਰੇ ਵਾਲੇ ਦਿਨ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਪੁਤਲੇ ਬਣਾ ਕੇ ਉਨ੍ਹਾਂ ਨੂੰ ਅਗਨੀ ਭੇਟ ਕੀਤੀ |
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡੇ ਵਾਸਤੇ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਬ੍ਰਹਮ ਸ਼ੰਕਰ ਜਿੰਪਾ ਹੀ ਰਾਵਣ, ਕੁੰਭਕਰਨ ਅਤੇ ਮੇਘਨਾਥ ਹਨ ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਨ੍ਹਾਂ ਨੇ ਸਾਡੇ ਨਾਲ ਬਹੁਤ ਵੱਡੇ ਵਾਅਦੇ ਕੀਤੇ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਲੀਡਰ ਰਾਵਣ ਬਣ ਗਏ |
ਉੱਥੇ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਦੇ ਲੀਡਰ ਵੀ ਕਿਸੇ ਰਾਵਣ ਤੋਂ ਘੱਟ ਨਹੀਂ ਕਿਉਂਕਿ ਰਾਵਣ ਵਿੱਚ ਜੋ ਹੰਕਾਰ ਸੀ ਉਹੀ ਹੰਕਾਰ ਅੱਜ ਦੇ ਇਨ੍ਹਾਂ ਆਮ ਆਦਮੀ ਪਾਰਟੀ ਦੇ ਲੀਡਰਾਂ ਵਿੱਚ ਹੈ | ਇਸ ਕਰਕੇ ਅਸੀਂ ਰਾਵਣ ਦਾ ਪੁਤਲਾ ਨਹੀਂ ਬਲਕਿ ਪੰਜਾਬ ਦੇ ਇਨ੍ਹਾਂ ਰਾਵਣਾਂ ਦੇ ਪੁਤਲੇ ਫੂਕ ਰਹੇ ਹਾਂ |