Site icon TheUnmute.com

Water supply: ਪੰਜਾਬ ਸਰਕਾਰ ਨੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਟੈਂਡਰ ਪ੍ਰਕਿਰਿਆ ਨੂੰ ਦਿੱਤੀ ਮਨਜ਼ੂਰੀ

7 ਅਕਤੂਬਰ 2024: ਪੰਜਾਬ ਵਿੱਚ 24 ਘੰਟੇ ਪਾਣੀ ਦੀ ਸਪਲਾਈ ਦਾ ਪ੍ਰਾਜੈਕਟ ਲੰਮੇ ਸਮੇਂ ਤੋਂ ਲਟਕ ਰਿਹਾ ਸੀ ਪਰ ਪਟਿਆਲਾ ਤੋਂ ਬਾਅਦ ਹੁਣ ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਦੋਵਾਂ ਸ਼ਹਿਰਾਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਟੈਂਡਰ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਹੀਨੇ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਇਹ ਪ੍ਰਾਜੈਕਟ ਤਿੰਨ ਸਾਲਾਂ ਦੇ ਅੰਦਰ ਮੁਕੰਮਲ ਕਰ ਲਏ ਜਾਣਗੇ।

 

ਇਸ ਪ੍ਰਾਜੈਕਟ ਤਹਿਤ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾਣੀ ਹੈ, ਜਿਸ ਤਹਿਤ ਨਵੇਂ ਵਾਟਰ ਟਰੀਟਮੈਂਟ ਪਲਾਂਟ ਅਤੇ ਕੰਟਰੋਲ ਰੂਮ ਬਣਾਏ ਜਾਣਗੇ। ਇਸੇ ਤਰ੍ਹਾਂ ਸਟੋਰੇਜ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਸਾਰੇ ਖੇਤਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪ ਲਾਈਨਾਂ ਵਿਛਾਈਆਂ ਜਾਣਗੀਆਂ। ਲੁਧਿਆਣਾ ਅਤੇ ਅੰਮ੍ਰਿਤਸਰ ਦੇ 10-10 ਹਜ਼ਾਰ ਘਰਾਂ ਨੂੰ 24 ਘੰਟੇ ਪਾਣੀ ਦੀ ਸਪਲਾਈ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤੀ ਜਾ ਰਹੀ ਹੈ। ਜੇਕਰ ਇਸ ਨੂੰ ਚੰਗਾ ਹੁੰਗਾਰਾ ਮਿਲਿਆ ਤਾਂ ਇਸ ਨੂੰ ਹੋਰ ਘਰਾਂ ਲਈ ਵੀ ਸ਼ੁਰੂ ਕੀਤਾ ਜਾਵੇਗਾ।

 

ਨਹਿਰੀ ਪਾਣੀ ਨੂੰ ਟੈਂਕੀਆਂ ਤੱਕ ਪਹੁੰਚਾਉਣ ਦਾ ਕੰਮ ਚੱਲ ਰਿਹਾ
ਇਸ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ. ਵੱਲੋਂ 1900 ਕਰੋੜ ਰੁਪਏ ਦੇ ਪ੍ਰੋਜੈਕਟ ‘ਤੇ ਵੱਖਰੇ ਤੌਰ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਪਰੋਕਤ ਦੋਵਾਂ ਸ਼ਹਿਰਾਂ ਵਿੱਚ ਨਹਿਰੀ ਪਾਣੀ ਨੂੰ ਟੈਂਕੀਆਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਕੰਮ ਸਾਲ 2021 ਵਿੱਚ ਅਲਾਟ ਕੀਤਾ ਗਿਆ ਸੀ, ਜਿਸ ਦਾ ਬਹੁਤਾ ਕੰਮ ਪੂਰਾ ਹੋ ਚੁੱਕਾ ਹੈ। ਵਿਭਾਗ ਵੱਲੋਂ ਵਿਸ਼ਵ ਬੈਂਕ ਨਾਲ ਵੀ ਇਸ ਪ੍ਰਾਜੈਕਟ ’ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਸਾਰੇ ਖੇਤਰਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾ ਸਕੇ। ਇਸ ਨਾਲ ਵਿਭਾਗ ਨੂੰ 24 ਘੰਟੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਦਾ ਫਾਇਦਾ ਹੋਵੇਗਾ। ਇਸ ਪ੍ਰਾਜੈਕਟ ਤਹਿਤ ਟੈਂਕੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ, ਜਦਕਿ ਨਗਰ ਨਿਗਮ ਕੋਲ ਪਹਿਲਾਂ ਹੀ ਪਾਣੀ ਦੀ ਸਪਲਾਈ ਲਈ ਪੂਰਾ ਪ੍ਰਬੰਧ ਹੈ। ਜਿੱਥੇ ਪਾਈਪ ਲਾਈਨ ਪੁਰਾਣੀ ਹੈ, ਉਸ ਨੂੰ ਬਦਲਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

 

ਪਟਿਆਲਾ ਵਿੱਚ 70 ਫੀਸਦੀ ਕੰਮ ਮੁਕੰਮਲ
ਇਸ ਤੋਂ ਇਲਾਵਾ ਪਟਿਆਲਾ ਵਿੱਚ 24 ਘੰਟੇ ਜਲ ਸਪਲਾਈ ਦੇ ਪ੍ਰਾਜੈਕਟ ’ਤੇ ਕੰਮ ਚੱਲ ਰਿਹਾ ਹੈ। ਕੇਂਦਰ ਸਰਕਾਰ ਦੀ ਅਮਰੁਤ-1 ਸਕੀਮ ਤਹਿਤ ਇਸ ਪ੍ਰੋਜੈਕਟ ‘ਤੇ ਕੰਮ ਚੱਲ ਰਿਹਾ ਹੈ। ਇਸ ਦਾ 70 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਵਿਭਾਗ ਨੇ ਇਸ ਨੂੰ ਮਾਰਚ 2025 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਹੈ। ਇਹ ਪ੍ਰਾਜੈਕਟ 342 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣਾ ਹੈ, ਜਿਸ ਤਹਿਤ ਵਾਟਰ ਟਰੀਟਮੈਂਟ ਪਲਾਂਟ ਅਤੇ ਕੰਟਰੋਲ ਰੂਮ ਬਣਾਇਆ ਜਾ ਰਿਹਾ ਹੈ। ਘਰਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਵੀ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।

Exit mobile version