July 7, 2024 7:28 pm
MP Manish Tiwari

ਅਸੀਂ ਕਾਂਗਰਸ ‘ਚ ਕਿਰਾਏਦਾਰ ਨਹੀਂ, ਇਸਦੇ ਮੈਂਬਰ ਹਾਂ: ਮਨੀਸ਼ ਤਿਵਾੜੀ

ਚੰਡੀਗ੍ਹੜ 27 ਅਗਸਤ 2022: ਬੀਤੇ ਦਿਨ ਕਾਂਗਰਸ ਦੇ ਸੀਨੀਅਰ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ | ਗ਼ੁਲਾਮ ਨਬੀ ਆਜ਼ਾਦ ਦੇ ਅਸਤੀਫ਼ੇ ‘ਤੇ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ (Manish Tiwari) ਨੇ ਕਿਹਾ, ‘ਸਾਨੂੰ ਕਿਸੇ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ। ਮੈਂ ਇਸ ਪਾਰਟੀ ਨੂੰ 42 ਸਾਲ ਦਿੱਤੇ ਹਨ। ਜਿਨ੍ਹਾਂ ਨੇ ਚਿੱਠੀਆਂ ਲਿਖੀਆਂ ਹਨ ਉਨ੍ਹਾਂ ਨੇ ਪਾਰਟੀ ਨੂੰ ਮੇਰੇ ਨਾਲੋਂ ਵੱਧ ਸਮਾਂ ਦਿੱਤਾ ਹੈ।

ਇਸਦੇ ਨਾਲ ਹੀ ਮਨੀਸ਼ ਤਿਵਾੜੀ ਨੇ ਕਿਹਾ ਅਸੀਂ ਕਾਂਗਰਸ ‘ਚ ਕਿਰਾਏਦਾਰ ਨਹੀਂ ਹਾਂ, ਅਸੀਂ ਕਾਂਗਰਸ ਦੇ ਮੈਂਬਰ ਹਾਂ। ਜੇਕਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਏਗੀ , ਤਾਂ ਇਹ ਦੇਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਸਾਡੇ ਵਿੱਚੋਂ 23 ਨੇਤਾਵਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ ਕਿ ਪਾਰਟੀ ਦੀ ਸਥਿਤੀ ਚਿੰਤਾਜਨਕ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।ਉਸ ਚਿੱਠੀ ਤੋਂ ਬਾਅਦ ਕਾਂਗਰਸ ਸਾਰੀਆਂ ਵਿਧਾਨ ਸਭਾ ਚੋਣਾਂ ਹਾਰ ਗਈ। ਉਨ੍ਹਾਂ ਕਿਹਾ ਜੇਕਰ ਕਾਂਗਰਸ ਅਤੇ ਭਾਰਤ ਇੱਕ ਸਮਾਨ ਸੋਚਦੇ ਹਨ ਤਾਂ ਲੱਗਦਾ ਹੈ ਕਿ ਦੋਵਾਂ ਵਿੱਚੋਂ ਕਿਸੇ ਇੱਕ ਨੇ ਵੱਖਰਾ ਸੋਚਣਾ ਸ਼ੁਰੂ ਕਰ ਦਿੱਤਾ ਹੈ।