ਅਸੀਂ ਸਰਕਾਰ ਨਾਲ ਟਕਰਾਅ ਕਰਨ ਨਹੀਂ ਆਏ, ਕੇਂਦਰ ਸਰਕਾਰ ਸਾਡੀਆਂ ਮੰਗਾਂ ਮੰਨੇ: ਸਰਵਣ ਸਿੰਘ ਪੰਧੇਰ

Sarwan Singh Pandher

ਚੰਡੀਗੜ੍ਹ, 14 ਫਰਵਰੀ, 2024: ਪੰਜਾਬ ਦੇ ਕਿਸਾਨਾਂ (Farmers) ਦੇ ਦਿੱਲੀ ਮਾਰਚ ਦਾ ਅੱਜ (ਬੁੱਧਵਾਰ) ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ । ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਬੁੱਧਵਾਰ ਨੂੰ ਸ਼ੰਭੂ ਸਰਹੱਦ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਬਾਰੇ ਧਾਰਨਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਇੱਥੇ ਸਰਕਾਰ ਨਾਲ ਟਕਰਾਅ ਕਰਨ ਨਹੀਂ ਆਏ ਹਾਂ। ਕੇਂਦਰ ਸਰਕਾਰ ਸਾਡੀਆਂ ਮੰਗਾਂ ਮੰਨੇ | ਉਨ੍ਹਾਂ ਕਿਹਾ ਕਿ ਪੁਲਿਸ ਨੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਆਦਿ ਚਲਾਏ ਗਏ ਹਨ, ਜੋ ਕਿ ਗਲਤ ਹੈ |

ਉਨ੍ਹਾਂ  (Sarwan Singh Pandher) ਕਿਹਾ ਕਿ ਅਸੀਂ ਐਮਐਸਪੀ ਕਾਨੂੰਨ ‘ਤੇ ਕਾਇਮ ਹਾਂ। ਕੇਂਦਰ ਸਰਕਾਰ ਨੂੰ MSP ਕਾਨੂੰਨ ਲਾਗੂ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਅਸੀਂ ਗੱਲਬਾਤ ਲਈ ਤਿਆਰ ਸੀ ਅਤੇ ਹੁਣ ਵੀ ਤਿਆਰ ਹਾਂ। ਸਰਕਾਰ ਅੰਦੋਲਨ ਨੂੰ ਬਦਨਾਮ ਕਰ ਰਹੀ ਹੈ। ਅਸੀਂ ਕਿਸੇ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ। ਸਾਡਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

ਦੂਜੇ ਪਾਸੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ “ਕਿਸਾਨ ਸੰਗਠਨਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜਿਸ ਕਾਨੂੰਨ ਦੀ ਗੱਲ ਕੀਤੀ ਜਾ ਰਹੀ ਹੈ, ਉਸ ਬਾਰੇ ਕੋਈ ਵੀ ਫੈਸਲਾ ਇਸ ਤਰ੍ਹਾਂ ਨਹੀਂ ਲਿਆ ਜਾ ਸਕਦਾ ਕਿ ਆਉਣ ਵਾਲੇ ਦਿਨਾਂ ‘ਚ ਬਿਨਾਂ ਸੋਚੇ-ਸਮਝੇ ਸਾਰਿਆਂ ਲਈ ਮੁਸ਼ਕਿਲ ਹੋ ਜਾਵੇ। ਸਾਨੂੰ ਇਸ ਦੇ ਸਾਰੇ ਪਹਿਲੂਆਂ ਦਾ ਧਿਆਨ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਕਿਸਾਨਾਂ ਨੂੰ ਵੀ ਇਸ ਗੱਲ ਦਾ ਧਿਆਨ ਰੱਖਣਾ ਹੋਵੇਗਾ ਕਿ ਆਮ ਜਨਜੀਵਨ ਵਿੱਚ ਕੋਈ ਵਿਘਨ ਨਾ ਪਵੇ।

ਜਿਕਰਯੋਗ ਹੈ ਕਿ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਵਿੱਚ ਵੌਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਨੈੱਟਵਰਕਾਂ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਬਲਕ ਐਸਐਮਐਸ ਅਤੇ ਸਾਰੀਆਂ ਡੋਂਗਲ ਸੇਵਾਵਾਂ ਆਦਿ 15 ਫਰਵਰੀ ਤੱਕ ਮੁਅੱਤਲ ਰਹਿਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।