July 2, 2024 8:38 pm
Punjab

ਅਸੀਂ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ ਅਫਗਾਨਿਸਤਾਨ ਨਹੀਂ: CM ਭਗਵੰਤ ਮਾਨ

ਚੰਡੀਗੜ੍ਹ, 24 ਮਾਰਚ 2023: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਅਸੀ ਪੰਜਾਬ ਦੀ ਜਵਾਨੀ ਦੇ ਹੱਥਾਂ ਵਿੱਚ ਵੱਡੀਆਂ-ਵੱਡੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ, ਲੈਪਟਾਪ, ਸੋਨੇ, ਚਾਂਦੀ ਅਤੇ ਕਾਂਸ਼ੀ ਦੇ ਤਮਗੇ ਦੇਖਣਾ ਚਾਹੁੰਦੇ ਹਾਂ |

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਦੀ ਜਵਾਨੀ ਨੂੰ ਧਰਮ ਦੇ ਨਾਂ ‘ਤੇ ਚਲਾਈਆਂ ਜਾ ਰਹੀਆਂ ਫੈਕਟਰੀਆਂ ਦਾ ਕੱਚਾ ਮਾਲ ਬਣਦੇ ਦੇਖ ਤਮਾਸ਼ਾ ਨਹੀਂ ਦੇਖ ਸਕਦੇ | ਜ਼ਮਾਨਾ ਪੜ੍ਹਨ ਦਾ ਹੈ ਅਤੇ ਜ਼ਮਾਨਾ ਤਰੱਕੀ ਦਾ ਹੈ | ਮੁੱਖ ਮੰਤਰੀ ਨੇ ਕਿਹਾ ਕੇ ਸਾਨੂੰ ਸਮੇਂ ਦਾ ਹਾਣੀ ਹੋਣਾ ਪਵੇਗਾ | ਉਨ੍ਹਾਂ ਨੇ ਕਿਹਾ ਮੈਨੂੰ ਸੂਬੇ ਭਰ ‘ਚੋਂ ਕਿਸਾਨਾਂ, ਅਫਸਰਾਂ, ਮਜ਼ਦੂਰ, ਮਾਵਾਂ ਦੇ ਫੋਨ ਆਏ ਕਿ ਅਸੀ ਪੰਜਾਬ ਦੇ ਨੌਜਵਾਨਾਂ ਨੂੰ ਵੱਡੇ ਅਹੁਦਿਆਂ ‘ਤੇ ਬਿਰਾਜਮਾਨ ਹੁੰਦੀਆਂ ਦੇਖਣਾ ਚਾਹੁੰਦੇ ਹਨ |

ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਅਤ ਕਰੀਏ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਤਰੱਕੀ ਕਰਨ ਸਰਕਾਰ ਉਨ੍ਹਾਂ ਦਾ ਸਾਥ ਦੇਵੇਗੀ, ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ (Punjab) ਨੂੰ ਦੁਬਾਰਾ ਪੰਜਾਬ ਬਣਾਉਣਾ ਹੈ ਅਫਗਾਨਿਸਤਾਨ ਨਹੀਂ | ਉਨ੍ਹਾਂ ਨੇ ਜਵਾਨੀ ਵਿੱਚ ਮਰਨ ਮਾਰਨ ਦੀਆਂ ਗੱਲਾਂ ਸਿਖਾਉਣੀਆਂ ਆਸਾਨ ਹਨ, ਜਦੋਂ ਆਪਣੇ ਸਿਰ ‘ਤੇ ਪੈਂਦੀ ਹੈ ਉਦੋਂ ਪਤਾ ਲੱਗਦਾ ਹੈ |

ਮੁੱਖ ਮੰਤਰੀ ਨੇ ਕਿਹਾ ਕਿ ਜੋ ਧਰਮ ਦੇ ਨਾਂ ‘ਤੇ ਦੁਕਾਨਾਂ ਖੋਲੀ ਬੈਠੇ ਹਨ, ਜੋ ਪੰਜਾਬ ਦੀ ਜਵਾਨੀ ਨੂੰ ਭੜਕਾ ਰਹੇ ਹਨ, ਉਹ ਆਪਣਾ ਬਹਿਮ ਕੱਢ ਦੇਣ ਕਿ ਪੰਜਾਬ ਦੇ ਭਾਈਚਾਰਕ ਸਾਂਝ ਵਿੱਚ ਤਰੇੜ ਪਾ ਦੇਣਗੇ |