July 3, 2024 1:00 am
Rahul Gandhi

ਸਾਨੂੰ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰੇ ਦਾ ਇੱਕ ਹੋਰ ਰਸਤਾ ਦਿਖਾਉਣਾ ਚਾਹੀਦੈ: ਰਾਹੁਲ ਗਾਂਧੀ

ਚੰਡੀਗੜ੍ਹ 11 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਬਣੇ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰੋਜ਼ਾ ਸ਼ਰੀਫ ‘ਚ ਮੱਥਾ ਟੇਕਣ ਗਏ। ਅੱਜ ਉਸ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਕੱਲ੍ਹ ਉਨ੍ਹਾਂ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਸੀ । ਖਾਸ ਗੱਲ ਇਹ ਹੈ ਕਿ ਹੁਣ ਤੱਕ ਭਾਰਤ ਜੋੜੋ ਯਾਤਰਾ (Bharat Jodo Yatra) ‘ਚ ਰਾਹੁਲ ਨੂੰ ਪੰਜਾਬ ‘ਚ ਸਭ ਤੋਂ ਜ਼ਿਆਦਾ ਸੁਰੱਖਿਆ ਦਿੱਤੀ ਗਈ ਹੈ। ਜਿਸ ਵਿੱਚ ਪੰਜਾਬ ਪੁਲਿਸ ਨੇ ਅੱਗੇ ਅਤੇ ਪਿੱਛੇ ਅਤੇ ਦੋਵੇਂ ਪਾਸੇ ਸੁਰੱਖਿਆ ਘੇਰਾ ਬਣਾ ਲਿਆ ਹੈ।

rahul gandhi

ਯਾਤਰਾ ਦੀ ਸ਼ੁਰੂਆਤ ‘ਚ ਆਪਣੇ ਸੰਬੋਧਨ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਨਫਰਤ ਫੈਲਾਈ ਜਾ ਰਹੀ ਹੈ। ਆਰ.ਐਸ.ਐਸ.-ਭਾਜਪਾ ਦੇ ਲੋਕ ਇੱਕ ਧਰਮ ਨੂੰ ਦੂਜੇ ਧਰਮ ਨਾਲ, ਇੱਕ ਭਾਸ਼ਾ ਨੂੰ ਦੂਜੇ ਨਾਲ ਲੜਾਉਣ ਵਿੱਚ ਲੱਗੇ ਹੋਏ ਹਨ। ਇਨ੍ਹਾਂ ਨੇ ਦੇਸ਼ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਸਾਨੂੰ ਦੇਸ਼ ਨੂੰ ਪਿਆਰ, ਏਕਤਾ ਅਤੇ ਭਾਈਚਾਰੇ ਦਾ ਇੱਕ ਹੋਰ ਰਸਤਾ ਦਿਖਾਉਣਾ ਚਾਹੀਦਾ ਹੈ |