ਚੰਡੀਗੜ੍ਹ, 10 ਮਈ 2024: ਹਰਿਆਣਾ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ ਜੇਜੇਪੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੱਲ੍ਹ ਰਾਜਪਾਲ ਨੂੰ ਇੱਕ ਪੱਤਰ ਲਿਖ ਕੇ ਫਲੋਰ ਟੈਸਟ ਦੀ ਬੇਨਤੀ ਕੀਤੀ ਸੀ। ਇਸ ’ਤੇ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ (CM Nayab Saini) ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਜਨਤਾ ਨੂੰ ਭਟਕਾਉਣ ਕਰ ਰਹੀ ਹੈ।
ਨਾਇਬ ਸੈਣੀ (CM Nayab Saini) ਨੇ ਕਿਹਾ ਕਿ ਅਸੀਂ ਹਾਲ ਹੀ ‘ਚ ਭਰੋਸੇ ਦਾ ਵੋਟ ਜਿੱਤਿਆ ਹੈ ਅਤੇ ਜੇਕਰ ਸਦਨ ‘ਚ ਬਹੁਮਤ ਸਾਬਤ ਕਰਨ ਲਈ ਕਿਹਾ ਗਿਆ ਤਾਂ ਭਵਿੱਖ ‘ਚ ਵੀ ਭਰੋਸੇ ਦਾ ਵੋਟ ਜਿੱਤਾਂਗੇ। ਉਨ੍ਹਾਂ ਵਿਰੋਧੀ ਧਿਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸਿਰਫ਼ ਲੋਕਾਂ ਦਾ ਧਿਆਨ ਹੋਰਨਾਂ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਵਿਰੋਧੀ ਧਿਰ ਬਾਰੇ ਸੀਐਮ ਸੈਣੀ ਨੇ ਕਿਹਾ ਕਿ ਉਹ ਜਨਤਾ ਨੂੰ ਇਹ ਵੀ ਸਪੱਸ਼ਟ ਕਰਨ ਕਿ ਰਾਜਪਾਲ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਕੋਲ ਇਸ ਸਮੇਂ ਕਿੰਨੇ ਵਿਧਾਇਕ ਹਨ।