ਹਰਮਨਪ੍ਰੀਤ ਕੌਰ

ਅਸੀਂ ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ ਕਰਦੇ ਹਾਂ: CM ਭਗਵੰਤ ਮਾਨ

ਚੰਡੀਗੜ੍ਹ, 06 ਅਕਤੂਬਰ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਅੱਜ ਕਪਤਾਨੀ ਛੱਡ ਦਿੱਤੀ ਹੈ। ਅੱਜ ਹਰਮਨਪ੍ਰੀਤ ਕੌਰ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਤਸਵੀਰ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਸੀਂ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਕਪਤਾਨੀ ਨੂੰ ਸਲਾਮ ਕਰਦੇ ਹਾਂ, ਜੋ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਵਜੋਂ ਸੇਵਾਮੁਕਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਿਸ਼ਵ ਪੱਧਰ ‘ਤੇ ਕਈ ਨਵੀਆਂ ਉਚਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਾਰਾ ਪੰਜਾਬ ਸਾਡੀ ਇਸ ਪ੍ਰਤਿਭਾਸ਼ਾਲੀ ਧੀ ਹਰਮਨਪ੍ਰੀਤ ‘ਤੇ ਮਾਣ ਕਰਦਾ ਹੈ। ਉਨ੍ਹਾਂ ਨੇ ਹਰਮਨਪ੍ਰੀਤ ਕੌਰ ਨੂੰ ਇੱਕ ਖਿਡਾਰੀ ਵਜੋਂ ਅਗਲੀ ਪਾਰੀ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

Read More: ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਭਲਕੇ ਹੋ ਸਕਦੀ ਹੈ ਤਾਜਪੋਸ਼ੀ

ਵਿਦੇਸ਼

Scroll to Top