ਚੰਡੀਗੜ੍ਹ, 26 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ | ਪੁਲਿਸ ਮੁਤਾਬਕ ਫੇਕ ਵੀਡੀਓ ਸ਼ੇਅਰ ਕਰਨ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ.ਪਰਮਬੰਸ ਸਿੰਘ ਰੋਮਾਣਾ (Parambans Singh Romana) ਦੀ ਨਜਾਇਜ਼ ਦੋਸ਼ ਹੇਠ ਕੀਤੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕਰਦਾ ਹਾਂ।
ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰੇਮ ਸਿੰਘ ਚੰਦੂਮਾਜਰਾ, ਸੁਖਵਿੰਦਰ ਸਿੰਘ ਸੁੱਖੀ ਐੱਸ.ਐੱਸ.ਪੀ. ਅਤੇ ਹੋਰ ਕਈ ਆਗੂ ਦਫ਼ਤਰ ਐੱਸ.ਐੱਸ.ਪੀ. ਦਫ਼ਤਰ ਪਹੁੰਚੇ ਹਨ। ਜਿੱਥੇ ਐੱਸ.ਐੱਸ.ਪੀ. ਨਾਲ ਸੁਖਬੀਰ ਸਿੰਘ ਬਾਦਲ ਨੇ ਬੈਠਕ ਕੀਤੀ | ਇਸਦੇ ਨਾਲ ਹੀ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਬੈਠ ਕੇ ਅਕਾਲੀ ਦਲ ਦੇ ਆਗੂ ਨਾਅਰੇਬਾਜ਼ੀ ਕਰ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਪਰਮਬੰਸ ਸਿੰਘ ਬੰਟੀ ਰੋਮਾਣਾ (Parambans Singh Romana) ਨੂੰ ਮੋਹਾਲੀ ਦੇ ਸਾਈਬਰ ਸੈੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵਾਇਰਲ ਵੀਡੀਓ ਟਵੀਟ ਕਰਨ ਲਈ ਗ੍ਰਿਫਤਾਰ ਕੀਤਾ ਹੈ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਕਥਿਤ ਐਡਿਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਟਿੱਪਣੀਆਂ ਕੀਤੀਆਂ ਗਈਆਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਨੇ ਇੱਕ ਮਨਘੜਤ ਵੀਡੀਓ ਸਾਂਝੀ ਕੀਤੀ ਹੈ, ਜਿਸ ਕਾਰਨ ਪੰਜਾਬ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ ਅਤੇ ਬਾਅਦ ਵਿੱਚ ਉਸਦੀ ਗ੍ਰਿਫਤਾਰੀ ਕੀਤੀ ਗਈ ਹੈ।
ਹੁਣ ਕੰਵਰ ਗਰੇਵਾਲ ਨੇ ਇਸ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਕਿ ਇਹ ਵੀਡੀਓ ਫੇਕ ਹੈ ਤੇ ਇਸ ਨੂੰ ਐਡਿਟ ਕੀਤਾ ਗਿਆ ਹੈ। ਉਨ੍ਹਾਂ ਇਹ ਹੈ ਕਿ ਮੇਰੇ ਸ਼ੋਅ ਦੀ ਇਕ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ, ਜਿਸ ਵਿਚ ਕਿਸੇ ਹੋਰ ਦੀ ਆਵਾਜ਼ ਭਰ ਕੇ ਮੁੱਖ ਮੰਤਰੀ ਬਾਰੇ ਕੁਝ ਅਪਮਾਨ ਜਨਕ ਗੱਲਾਂ ਆਖੀਆਂ ਗਈਆਂ ਹਨ।