July 2, 2024 8:47 pm
ਭਗਵੰਤ ਮਾਨ

ਅਸੀਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣਾ ਚਾਹੁੰਦੇ ਹਾਂ : ਕੇਜਰੀਵਾਲ

ਚੰਡੀਗੜ੍ਹ, 13 ਜਨਵਰੀ 2022 : ਪੰਜਾਬ ਵਿਧਾਨ ਸਭਾ ਦਾ ਸਮਾਂ ਬੇਹੱਦ ਨਜ਼ਦੀਕ ਆ ਚੁੱਕਾ ਹੈ, 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜੇ ਐਲਾਨ ਕੀਤੇ ਜਾਣਗੇ | ਜਿਸ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਸਰਗਰਮ ਨਜ਼ਰ ਆ ਰਹੀ ਹੈ, ਜਿਸ ਦੇ ਚਲਦਿਆਂ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਮੈਨੂੰ ਬਹੁਤ ਪਿਆਰਾ ਹੈ, ਛੋਟੇ ਭਰਾ ਵਾਂਗ ਹੈ। ਮੈਂ ਇਹ ਵੀ ਕਹਿ ਰਿਹਾ ਹਾਂ ਕਿ ਸਾਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਬਣਾਉਣਾ ਚਾਹੀਦਾ ਹੈ, ਪਰ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਕਰਨ ਦਿਓ |