Punjab

ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ: CM ਭਗਵੰਤ ਮਾਨ

ਚੰਡੀਗੜ੍ਹ 17 ਜੁਲਾਈ 2023: ਪੰਜਾਬ (Punjab) ਦੇ ਉਨ੍ਹਾਂ ਖੇਤਰਾਂ ਵਿੱਚ ਬੱਚਿਆਂ ਨੂੰ ਸਰਕਾਰੀ ਬੱਸਾਂ ਮੁਫ਼ਤ ਉਪਲਬੱਧ ਕਰਵਾਈਆਂ ਜਾਣਗੀਆਂ, ਜਿੱਥੇ ਇਸ ਸਮੇਂ ਅਪਗ੍ਰੇਡ ਸਕੂਲ ਨਹੀਂ ਹਨ, ਤਾਂ ਜੋ ਬੱਚੇ ਅਪਗ੍ਰੇਡ ਕੀਤੇ ਸਕੂਲਾਂ ਵਿੱਚ ਜਾ ਕੇ ਉਚੇਰੀ ਵਿੱਦਿਆ ਪ੍ਰਾਪਤ ਕਰ ਸਕਣ। ਇਸ ਸਬੰਧੀ ਜਲਦੀ ਹੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ |

Scroll to Top