Rishi Sunak

ਗੰਭੀਰ ਆਰਥਿਕ ਚੁਣੌਤੀ ਦਾ ਸਾਹਮਣਾ ਕਰ ਰਹੇ ਬ੍ਰਿਟੇਨ ਲਈ ਮਜ਼ਬੂਤ ਅਰਥਵਿਵਸਥਾ ਦਾ ਕਰਾਂਗੇ ਨਿਰਮਾਣ: ਰਿਸ਼ੀ ਸੁਨਕ

ਚੰਡੀਗੜ੍ਹ 25 ਅਕਤੂਬਰ 2022: ਭਾਰਤੀ ਮੁਲ ਦੇ ਰਿਸ਼ੀ ਸੁਨਕ (Rishi Sunak) ਨੇ ਅੱਜ ਨੂੰ ਇਤਿਹਾਸ ਰਚ ਦਿੱਤਾ। ਸੁਨਕ ਮਹਾਰਾਜਾ ਚਾਰਲਸ III ਦੁਆਰਾ ਭਾਰਤੀ ਮੂਲ ਦੇ ਪਹਿਲੇ ਬਰਤਾਨੀਆ (Britain) ਪ੍ਰਧਾਨ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੀਵਾਲੀ ਵਾਲੇ ਦਿਨ ਕੰਜ਼ਰਵੇਟਿਵ ਪਾਰਟੀ ਦਾ ਨਵਾਂ ਨੇਤਾ ਚੁਣਿਆ ਗਿਆ ਸੀ। 42 ਸਾਲਾ ਰਿਸ਼ੀ ਸੁਨਾਕ ਯੂਕੇ ਦੇ ਸਾਬਕਾ ਵਿੱਤ ਮੰਤਰੀ ਵੀ ਰਹਿ ਚੁੱਕੇ ਹਨ । ਉਹ ਪਿਛਲੇ 210 ਸਾਲਾਂ ਵਿੱਚ ਬ੍ਰਿਟੇਨ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਹਨ।

ਕਿੰਗ ਚਾਰਲਸ-III ਦੁਆਰਾ ਰਿਸ਼ੀ ਸੁਨਕ ਨੂੰ ਬ੍ਰਿਟਿਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਘੋਸ਼ਿਤ ਕਰਨ ਤੋਂ ਬਾਅਦ ਰਿਸ਼ੀ ਸੁਨਕ 10 ਡਾਊਨਿੰਗ ਸਟ੍ਰੀਟ ‘ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਵੀਂ ਸਰਕਾਰ ਬਣਾਉਣ ਲਈ ਮਹਾਰਾਜਾ ਚਾਰਲਸ ਤੀਜੇ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

ਰੂਸ-ਯੂਕਰੇਨ ਯੁੱਧ ਅਤੇ ਮਹਾਂਮਾਰੀ ‘ਤੇ ਗੱਲ ਕੀਤੀ

ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਸਾਡਾ ਦੇਸ਼ ਰੂਸ-ਯੂਕਰੇਨ ਯੁੱਧ ਅਤੇ ਮਹਾਮਾਰੀ ਕਾਰਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਕੁਝ ‘ਗਲਤੀਆਂ’ ਹੋਈਆਂ ਸਨ ਅਤੇ ਉਨ੍ਹਾਂ ਨੂੰ ਸੁਧਾਰਨ ਲਈ ਮੇਰੀ ਚੋਣ ਕੀਤੀ ਗਈ ਹੈ ਅਤੇ ਗਲਤੀਆਂ ਨੂੰ ਸੁਧਾਰਨ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾ ਰਿਹਾ ਹੈ। ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਅਸੀਂ ਅੱਜ ਜਿਹੜੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹਾਂ ਉਨ੍ਹਾਂ ਨਾਲ ਨਜਿੱਠਿਆ ਜਾਵੇਗਾ |

ਸੁਨਕ ਵਲੋਂ ਮਨੁੱਖਤਾ ਨਾਲ ਕੰਮ ਕਰਨ ਦਾ ਵਾਅਦਾ

ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪਾਰਟੀ ਦਾ ਆਗੂ ਚੁਣਿਆ ਗਿਆ ਹੈ, ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਉਸੇ ਮਾਨਵਤਾ ਨਾਲ ਕੰਮ ਕਰਾਂਗਾ ਅਤੇ ਤੁਹਾਡੇ ਅਤੇ ਆਉਣ ਵਾਲੀ ਪੀੜ੍ਹੀ ਦੇ ਬਿਹਤਰ ਭਵਿੱਖ ਲਈ ਕੰਮ ਕਰਾਂਗਾ। ਮੈਂ ਆਪਣੇ ਦੇਸ਼ ਨੂੰ ਸਿਰਫ਼ ਸ਼ਬਦਾਂ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਜੋੜਾਂਗਾ।

ਮੈਂ ਤੁਹਾਡਾ ਭਰੋਸਾ ਜਿੱਤ ਲਿਆ ਹੈ

ਰਿਸ਼ੀ ਸੁਨਕ (Rishi Sunak) ਨੇ ਕਿਹਾ ਕਿ ਮੇਰੀ ਸਰਕਾਰ ਅਜਿਹੀ ਅਰਥਵਿਵਸਥਾ ਦਾ ਨਿਰਮਾਣ ਕਰੇਗੀ ਜੋ ਬ੍ਰੈਗਜ਼ਿਟ ਦੇ ਮੌਕਿਆਂ ਦਾ ਵੱਧ ਤੋਂ ਵੱਧ ਫਾਇਦਾ ਉਠਾਏ। ਉਨ੍ਹਾਂ ਕਿਹਾ ਕਿ ਇਸ ਸਹਿਯੋਗ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਮੈਂ ਤੁਹਾਡੇ ਲਈ ਕੰਮ ਕਰਾਂਗਾ। ਮੈਂ ਤੁਹਾਡਾ ਭਰੋਸਾ ਜਿੱਤ ਲਿਆ ਹੈ।

ਇਸ ਤੋਂ ਪਹਿਲਾਂ ਪਾਰਟੀ ਨੇਤਾ ਚੁਣੇ ਜਾਣ ਤੋਂ ਬਾਅਦ ਆਪਣੇ ਪਹਿਲੇ ਸੰਬੋਧਨ ਵਿੱਚ ਸੁਨਕ ਨੇ ਸੋਮਵਾਰ ਨੂੰ ਕਿਹਾ ਸੀ ਕਿ ਮੈਂ ਵਾਅਦਾ ਕਰਦਾ ਹਾਂ ਕਿ ਮੈਂ ਇਮਾਨਦਾਰੀ ਅਤੇ ਨਿਮਰਤਾ ਨਾਲ ਤੁਹਾਡੀ ਸੇਵਾ ਕਰਾਂਗਾ। ਉਨ੍ਹਾਂ ਦੀ ਤਰਜੀਹ ਦੇਸ਼ ਨੂੰ ਇਕਜੁੱਟ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਬ੍ਰਿਟੇਨ ਇਕ ਮਹਾਨ ਦੇਸ਼ ਹੈ ਪਰ ਇਸ ਵਿਚ ਕੋਈ ਸ਼ੱਕ ਨਹੀਂ ਕਿ ਦੇਸ਼ ਗੰਭੀਰ ਆਰਥਿਕ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ।

Scroll to Top