TheUnmute.com

ਸਰਕਾਰ ਆਉਂਦੇ ਹੀ ਕਿਸਾਨਾਂ ਨਾਲ ਗੰਨੇ ਦੀ ਫਸਲ ਨੂੰ ਲੈ ਕੇ ਕੀਤਾ ਵਾਅਦਾ ਕਰਾਂਗੇ ਪੂਰਾ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਲੈ ਕੇ ਅੱਜ ਫਿਰ ਕਾਂਗਰਸ ਸਰਕਾਰ ਦਾ ਘੇਰਾਓ ਕੀਤਾ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਕਿਸਾਨਾਂ ਨਾਲ ਗੰਨੇ ਲਈ ਰਾਜ ਸਮਰਥਨ ਮੁੱਲ (ਐਸ.ਏ.ਪੀ.) ਵਧਾਉਣ ਦਾ ਵਾਅਦਾ ਕੀਤਾ ਸੀ, ਪਰ ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਕਿਸਾਨਾਂ ਦੇ ਇਸ ਵਾਅਦੇ ਨੂੰ ਪੂਰਾ ਨਹੀਂ ਕਰ ਸਕੇ।

ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ ਅੱਜ ਇਸ ਸਬੰਧੀ ਇੱਕ ਫੇਸਬੁੱਕ ਪੋਸਟ ਸਾਂਝੀ ਕੀਤੀ ਹੈ।

ਇਸ ਪੋਸਟ ਵਿੱਚ ਉਨ੍ਹਾਂ ਲਿਖਿਆ ਕਿ ਮੇਰੀ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਗੰਨੇ ਦਾ ਐਸ.ਏ.ਪੀ. 360 ਰੁਪਏ ਪ੍ਰਤੀ ਕੁਇੰਟਲ ਤੱਕ ਵਧਾ ਦੇਵਾਂਗੇ ਪਰ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਵੱਲੋਂ ਕੀਤੇ ਗਏ ਅਚਨਚੇਤ ਬਦਲਾਅ ਕਾਰਨ ਪੰਜਾਬ ਕਾਂਗਰਸ (Congress) ਦੀ ਲੀਡਰਸ਼ਿਪ ਨੇ ਇਹ ਫੈਸਲਾ ਨੂੰ ਲਾਗੂ ਨਹੀਂ ਕੀਤਾ।

ਪਰ ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੀ ਐਨਡੀਏ ਸਰਕਾਰ ਬਣਦੇ ਹੀ ਇਸ ਫੈਸਲੇ ਨੂੰ ਲਾਗੂ ਕਰ ਦਿੱਤਾ ਜਾਵੇਗਾ।

Exit mobile version