ਚੰਡੀਗੜ੍ਹ, 21 ਅਕਤੂਬਰ 2024: ਪੰਜਾਬ (Punjab) ਦੇ ਉਦਯੋਗ ਅਤੇ ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਅੱਜ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਦੇ ਪ੍ਰੋਗਰਾਮ ‘ਚ ਸਨਅਤਕਾਰ ਮਿਲਣੀ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਸਨਅਤਕਾਰਾਂ (Industrialists) ਨਾਲ ਸਲਾਹ ਕਰਕੇ ਪੰਜਾਬ ‘ਚ ਸਨਅਤੀ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਸਨਅਤਕਾਰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕੰਮ ਕਰ ਸਕਣ।
ਤਰੁਣਪ੍ਰੀਤ ਸਿੰਘ ਸੌਂਦ ਨੇ ਸੀ.ਆਈ.ਆਈ ਦੇ ਸੈਕਟਰ 31 ਸਥਿਤ ਦਫ਼ਤਰ ਵਿਖੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਸਨਅਤਾਂ ਦੇ ਵਿਕਾਸ ਲਈ ਗੰਭੀਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਹੋਰ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਜੋੜ ਦਿੱਤਾ ਜਾਵੇਗਾ ਤਾਂ ਜੋ ਸਨਅਤਕਾਰਾਂ ਨੂੰ ਕਈ ਤਰ੍ਹਾਂ ਦੀਆਂ ਪਰਮਿਸ਼ਨਾਂ ਲੈਣ ‘ਚ ਮੁਸ਼ਕਿਲ ਨਾ ਆਵੇ।
ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿਛਲੇ ਢਾਈ ਸਾਲਾਂ ‘ਚ ਸੂਬੇ ‘ਚ ਕਰੀਬ 88 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਸੌਂਦ ਨੇ ਕਿਹਾ ਕਿ ਨਿਵੇਸ਼ ਲਈ ਪੰਜਾਬ (Punjab) ਦੀਆਂ ਨੀਤੀਆਂ ਦੇਸ਼ ‘ਚ ਪਹਿਲੇ ਦਰਜੇ ਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਉਦਯੋਗ ਨੂੰ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗੀ ਅਤੇ ਸਨਅਤਕਾਰਾਂ (Industrialists) ਦੀਆਂ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ |
Read More: Ambala: ਅੰਬਾਲਾ ਦੇ ਵਾਸੀਆਂ ਨੂੰ ਛੇਤੀ ਹੀ ਮਿਲੇਗਾ ਹਵਾਈ ਅੱਡੇ ਦਾ ਤੋਹਫਾ: ਅਨਿਲ ਵਿਜ
ਇਸਦੇ ਨਾਲ ਹੀ ਤਰੁਣਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ‘ਚ ਆਈਟੀ ਇੰਡਸਟਰੀ ਦੇ ਖੇਤਰ ‘ਚ ਮੋਹਾਲੀ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਯਤਨ ਤੇਜ਼ ਕਰ ਦਿੱਤੇ ਜਾਣਗੇ। ਇਸ ਮੌਕੇ ਸਨਅਤਕਾਰਾਂ ਨੇ ਕਈ ਸੁਝਾਅ ਵੀ ਦਿੱਤੇ ਅਤੇ ਆਪਣੀਆਂ ਸਮੱਸਿਆਵਾਂ ਮੰਤਰੀ ਨਾਲ ਸਾਂਝੀਆਂ ਕੀਤੀਆਂ ਹਨ ।
ਸੌਂਦ (Tarunpreet Singh Sond) ਨੇ ਕਿਹਾ ਕਿ ਸਰਕਾਰ ਸੀਆਈਆਈ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ ਅਤੇ ਘੱਟ ਤੋਂ ਘੱਟ ਸਮੇਂ ‘ਚ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਹੈ। ਸਨਅਤਕਾਰਾਂ ਦੀਆਂ ਕੁਝ ਨੀਤੀਆਂ, ਸੁਝਾਵਾਂ ਅਤੇ ਮੰਗਾਂ ਬਾਰੇ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨਾਲ ਵਿਚਾਰ-ਵਟਾਂਦਰਾ ਕਰਕੇ ਸਬੰਧਤ ਮੁੱਦਿਆਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ “ਸਰਕਾਰ ਤੁਹਾਡੇ ਦੁਆਰ” ਸਕੀਮ ਰਾਹੀਂ ਲੋਕਾਂ ਦੇ ਘਰ ਜਾਂਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੀ ਹੈ ਅਤੇ ਸਨਅਤਾਂ ‘ਤੇ ਵੀ ਇਹੀ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਸਨਅਤਕਾਰਾਂ ਨੂੰ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਨਾਲ ਸਰਕਾਰੀ ਦਫਤਰਾਂ ਨੂੰ ਜੂਝਣਾ ਪਵੇਗਾ।
ਤਰੁਣਪ੍ਰੀਤ ਸੌਂਦ ਨੇ ਸੀਆਈਆਈ ਦੇ ਸਾਰੇ ਮੈਂਬਰਾਂ ਨੂੰ ਪੰਜਾਬ ਦੇ ਬ੍ਰਾਂਡ ਅੰਬੈਸਡਰ ਬਣਨ ਅਤੇ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਸੀਆਈਆਈ ਪੰਜਾਬ ਦੇ ਚੇਅਰਮੈਨ ਅਭਿਸ਼ੇਕ ਗੁਪਤਾ ਨੇ ਉਦਯੋਗ ਮੰਤਰੀ ਦਾ ਸਵਾਗਤ ਕੀਤਾ ਅਤੇ ਉਦਯੋਗਾਂ (Industrialists) ਦੀ ਤਰੱਕੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।