ਚੰਡੀਗੜ 20 ਸਤੰਬਰ 2022: ਇਸ ਸਾਲ ਦਸੰਬਰ ‘ਚ ਹੋਣ ਵਾਲੀਆਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ ਹੋ ਗਈਆਂ ਹਨ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਵਿੱਚ ਰੈਲੀਆਂ ਅਤੇ ਪ੍ਰੈਸ ਕਾਨਫਰੰਸ ਕਰਕੇ ਗੁਜਰਾਤ ਦੀ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ ।
ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਇਸ ਸਾਲ ਦਸੰਬਰ ‘ਚ ਹੋਣ ਵਾਲੀਆਂ ਚੋਣਾਂ ‘ਚ ਸੱਤਾ ‘ਚ ਆਉਂਦੀ ਹੈ ਤਾਂ ਉਹ ਪੰਜਾਬ ਵਾਂਗ ਗੁਜਰਾਤ (Gujarat) ‘ਚ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇਗੀ।
ਜਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ‘ਚ ਜਨ ਸਭਾ ਨੂੰ ਸੰਬੋਧਨ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ।