Site icon TheUnmute.com

ਰਾਜਪੁਰਾ ਦੇ ਜਲ ਸਪਲਾਈ ਤੇ ਸੀਵਰੇਜ ਸਿਸਟਮ ਦਾ 40 ਕਰੋੜ ਰੁਪਏ ਦੀ ਲਾਗਤ ਨਾਲ ਕਰਾਂਗੇ ਸੁਧਾਰ: ਡਾ. ਇੰਦਰਬੀਰ ਸਿੰਘ ਨਿੱਜਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 06 ਅਕਤੂਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ (Rajpura) ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜਾ ਲੈਣ ਮਗਰੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਨਗਰ ਕੌਂਸਲ, ਰਾਜਪੁਰਾ ਦੀ ਸੀਮਾਂ ਵਿੱਚ ਜਲ ਸਪਲਾਈ ਦੀ ਸੁਵਿੱਧਾ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਦੀਆਂ ਨਵੀਆਂ ਮੋਟਰਾਂ, ਨਲਾਸ ਰੋਡ ਅਤੇ ਏਕਤਾ ਕਲੋਨੀ ਵਿਖੇ 02 ਬੁਸਟਿੰਗ ਟਿਉਵਬੈਲਜ ਸਥਾਪਿਤ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪਾਣੀ ਦੀ ਸਪਲਾਈ ਦੀ ਸਮੱਰਥਾ ਵਧਾਉਣ ਲਈ ਗੰਡਾ ਖੇੜੀ ਤੋਂ ਵਾਟਰ ਵਰਕਸ ਤੱਕ ਡੀ ਆਈ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਵੀ ਇਸ ਪ੍ਰਾਜੈਕਟ ਅਧੀਨ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜਪੁਰਾ ਕਸਬੇ ਵਿੱਖੇ 49 ਕਿਲੋਮੀਟਰ ਏਰੀਆਂ ਵਿੱਚ ਸੀਵਰੇਜ ਲਾਈਨਾਂ ਅਤੇ 35 ਕਿਲੋਮੀਟਰ ਏਰੀਆ ਵਿੱਚ ਜਲ ਸਪਲਾਈ ਲਾਈਨਾਂ ਵਿਛਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਰਾਜਪੁਰਾ ਦੇ ਕਰੀਬ 25000 ਲੋਕਾਂ ਨੂੰ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਹਨਾਂ ਵੱਲੋ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨ ਬਣਾਈ ਜਾਵੇ।

ਵੀ.ਕੇ. ਸ਼ਰਮਾ, ਸੀ.ਈ.ਓ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਜਲ ਸਪਲਾਈ ਦਾ 55 ਫੀਸਦੀ ਅਤੇ ਸੀਵਰੇਜ ਦਾ 80 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਹਰ ਹੀਲੇ ਮੁਕੰਮਲ ਕੀਤਾ ਜਾਵੇ।

Exit mobile version