July 2, 2024 9:26 pm
Kulwant Singh

ਨੀਂਹ ਪੱਥਰ ਰੱਖ ਕੇ ਦਿਖਾਵਾ ਨਹੀਂ,ਕੰਮ ਕਰਕੇ ਦਿਖਾਵਾਂਗੇ : ਕੁਲਵੰਤ ਸਿੰਘ

ਮੋਹਾਲੀ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਬਲੌਂਗੀ ਵਿਖੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਕਾਰਵਾਈ ਸ਼ੁਰੂਆਤ ਕੀਤੀ ਗਈ ਹੈ | ਇਹ ਟਿਊਬਵੈੱਲ 30 ਲੱਖ ਦੀ ਲਾਗਤ ਨਾਲ ਬਣੇਗਾ |

ਐਸ.ਏ.ਐਸ ਨਗਰ 03 ਅਪ੍ਰੈਲ 2022: ਪੰਜਾਬ ‘ਚ ਆਪ ਦੀ ਸਰਕਾਰ ਨੇ ਸੱਤਾ ‘ਚ ਆਉਂਦਿਆਂ ਹੀ ਵਿਕਾਸ ਕਾਰਜਾਂ ਦਾ ਕੰਮ ਆਰੰਭ ਦਿੱਤਾ ਹੈ । ਇਸੇ ਲੜੀ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਬਲੌਂਗੀ ਵਿਖੇ ਪਾਣੀ ਦੇ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਉਨ੍ਹਾਂ ਕਿਹਾ 30 ਲੱਖ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਨਿਰਮਾਣ ਕਰ ਕੇ ਸਥਾਨਕ ਲੋਕਾਂ ਦੀ ਵੱਡੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।

ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਕੀਤਾ ਹੱਲ

Kulwant Singh

ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ ਤੇ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਬਲੌਂਗੀ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਚਾਰ ਪੰਜ ਦਿਨਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ।

ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਲਈ ਹੀ ਖਰਚਿਆ ਜਾਵੇਗਾ

Kulwant Singh

ਉਨ੍ਹਾਂ ਕਿਹਾ ਕਿ ਆਪ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੀਂਹ ਪੱਥਰ ਰੱਖ ਕੇ ਕਿਸੇ ਤਰ੍ਹਾਂ ਦਾ ਦਿਖਾਵਾ ਜਾਂ ਸ਼ੋਸ਼ੇਬਾਜ਼ੀ ਨਹੀਂ ਕਰੇਗੀ ਸਗੋਂ ਕੰਮ ਕਰਕੇ ਦਿਖਾਵੇਗੀ । ਉਨ੍ਹਾਂ ਕਿਹਾ ਸਰਕਾਰ ਵੱਲੋਂ ਦਿਖਾਵੇ ਵਾਸਤੇ ਕਿਸੇ ਤਰ੍ਹਾਂ ਦਾ ਵਾਧੂ ਖਰਚ ਨਹੀਂ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਵਾਸਤੇ ਹੀ ਖਰਚਿਆ ਜਾਵੇਗਾ । ਕੁਲਵੰਤ ਨੇ ਕਿਹਾ ਕਿ ਆਪ ਸਰਕਾਰ ਬਾਕੀ ਸੂਬੇ ਜਿਵੇਂ ਚੰਡੀਗੜ੍ਹ,ਹਰਿਆਣਾ ਗੁਜਰਾਤ, ਹਿਮਾਚਲ ਆਦਿ ਵਿੱਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਲੋਕਾਂ ਦੀ ਸੇਵਾ ਕਰੇਗੀ । ਇਸ ਮੌਕੇ ਪਿੰਡ ਦੇ ਸਰਪੰਚ,ਮੈਂਬਰ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Kulwant Singh