ਗੁਰਦੁਆਰਾ ਸਾਹਿਬ

ਗੁਰਦੁਆਰਾ ਸਾਹਿਬ ਦੇ ਅਸਥਾਨਾਂ ’ਤੇ ਕਬਜ਼ੇ ਦੀ ਨੀਯਤ ਵਾਲੇ ਭੂ-ਮਾਫੀਏ ਦੀਆਂ ਸਾਜਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ: ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪਟਿਆਲਾ, 13 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸਾਹਿਬ ਦੇ ਅਸਥਾਨਾਂ ’ਤੇ ਭੂ-ਮਾਫੀਏ ਵੱਲੋਂ ਕਬਜ਼ੇ ਕੀਤੇ ਜਾਣ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੱਤਾ ਹੈ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਾਲ ਲੱਗਦੀ ਪਾਰਕਿੰਗ ਵਾਲੇ ਅਸਥਾਨ ’ਤੇ ਪੁੱਜੇ, ਜਿਥੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਖਾਲਸਾ ਕਾਲਜ ਨਾਲ ਸਬੰਧਤ ਜਗ੍ਹਾ ਸਮੇਤ ਗੁਰਦੁਆਰਾ ਸਾਹਿਬ ਦੇ ਅਸਥਾਨਾਂ, ਜੋ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਆਉਂਦੀਆਂ ਜ਼ਮੀਨਾਂ ’ਤੇ ਕਾਬਜ਼ ਹੋਣ ਲਈ ਭੂ-ਮਾਫੀਏ ਦੇ ਲੋਕ ਪਿਛਲੇ ਕਈ ਸਮੇਂ ਸਰਗਰਮ ਹਨ, ਸ਼੍ਰੋਮਣੀ ਕਮੇਟੀ ਦੀ ਬਹੁਕਰੋੜੀ ਜ਼ਮੀਨ ਨੂੰ ਹਥਿਆਉਣ ਦੀ ਲਗਾਤਾਰ ਕੋਸ਼ਿਸ਼ਾਂ ਵਿਚ ਹੈ, ਜਿਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਹਮੇਸ਼ਾ ਬੇਪਰਦ ਕੀਤਾ ਜਾ ਚੁੱਕਿਆ|

ਪ੍ਰੰਤੂ ਅਫਸੋਸ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਾਲ ਸਬੰਧਤ ਪਾਰਕਿੰਗ ’ਤੇ ਕੁਝ ਦਿਨ ਪਹਿਲਾਂ ਭੂਮਾਫੀਏ ਦੇ ਅਨਸਰਾਂ ਵੱਲੋਂ ਕਬਜ਼ਾ ਕਰਨ ਦੀ ਕੋਸਿਸ਼ ਕੀਤੀ ਗਈ, ਜਿਸ ਨੂੰ ਮੁਸਤੈਦੀ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਅਸਫਲ ਬਣਾ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਬ ਦੇ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਸਾਰਾ ਮਾਮਲਾ ਸੀਨੀਅਰ ਪੁਲਿਸ ਉੱਚ ਅਧਿਕਾਰੀਆਂ ਸਮੇਤ ਪ੍ਰਸ਼ਾਸਨਕ ਅਧਿਕਾਰੀਆਂ ਨੂੰ ਜਾਣੂੰ ਕਰਵਾ ਦਿੱਤਾ ਗਿਆ।

ਦੂਜੇ ਪਾਸੇ ਸ੍ਰੋਮਣੀ ਕਮੇਟੀ ਮੈਂਬਰ ਸਾਹਿਬਾਨਾਂ ’ਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਆਦਿ ਨੇ ਵੀ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਾਲੀ ਜਗਾ ’ਤੇ ਕਬਜ਼ਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮੈਂਬਰ ਸਾਹਿਬਾਨ ਨੇ ਕਿਹਾ ਕਿ ਸਿਰਮੌਰ ਸੰਸਥਾ ਅਧੀਨ ਆਦਿ ਬਹੁਕਰੋੜੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਵਾਰ ਵਾਰ ਜ਼ਮੀਨ ਹਥਿਆਉਣ ਦੀਆਂ ਸਾਜਿਸ਼ਾਂ ਚੱਲੀਆਂ ਜਾ ਰਹੀਆਂ, ਜੋ ਨਾ ਬਰਦਾਸ਼ਤਯੋਗ ਹਨ। ਉਨ੍ਹਾਂ ਕਿਹਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਪਾਰਕਿੰਗ ਵਾਲੀ ਥਾਂ ’ਤੇ ਕਬਜ਼ਾ ਕਰਨ ਵਾਲੇ ਭੂਮਾਫੀਏ ਅਜਿਹੇ ਲੋਕਾਂ ਖਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

Scroll to Top