ਚੰਡੀਗੜ੍ਹ, 01 ਮਾਰਚ 2024: ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਹੁਣ ਦੁਪਹਿਰ 2 ਵਜੇ ਸ਼ੁਰੂ ਹੋਵੇਗੀ | ਇਸ ਦੌਰਾਨ ਸੱਤਾਧਿਰ ਅਤੇ ਵਿਰੋਧੀ ਧਿਰ ਇੱਕ ਦੂਜੇ ਦੇ ਸ਼ਬਦੀ ਹਮਲੇ ਕਰ ਰਹੇ ਹਨ | ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ’ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਕਿਹਾ ਕਿ ਕਿਸਾਨ ਅੰਦਲੋਨ ਦੌਰਾਨ ਕਿਸਾਨਾਂ ਨਾਲ ਜੋ ਵਿਵਹਾਰ ਕੀਤਾ ਗਿਆ ਹੈ ਅਤੇ 300 ਤੋਂ ਵੱਧ ਕਿਸਾਨ ਜ਼ਖਮੀ ਹੋਏ ਅਤੇ 9 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਕੋਈ ਐਫ਼.ਆਈ.ਆਰ. ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸ਼ੁੱਭਕਰਨ ਸਿੰਘ ਅਤੇ ਸਾਰੇ ਮੁੱਦੇ ਉਠਾਵਾਂਗੇ ਅਤੇ ਸਪੱਸ਼ਟੀਕਰਨ ਮੰਗਾਂਗੇ। ਇਸਦੇ ਨਾਲ ਹੀ ਪੰਜਾਬ ਕਾਂਗਰਸ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ‘ਤੇ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੀ ਹੈ |
ਅਕਤੂਬਰ 14, 2025 12:22 ਬਾਃ ਦੁਃ