June 28, 2024 3:25 pm
ਕਿਸਾਨਾਂ

ਕਿਸਾਨਾਂ ਦੀ ਨੁਕਸਾਨੀ ਫਸਲ ਦੇ ਮੁਆਵਜ਼ੇ ਲਈ ਕੇਂਦਰ ਸਰਕਾਰ ਕੋਲ ਭੇਜਾਂਗੇ ਰਿਪੋਰਟ: ਸੁਰਜੀਤ ਕੁਮਾਰ ਜਿਆਣੀ

ਚੰਡੀਗੜ੍ਹ, 28 ਮਾਰਚ 2023: ਪਿਛਲੇ ਕੁਝ ਦਿਨਾਂ ‘ਚ ਪਈ ਬੇਮੌਸਮੀ ਬਾਰਿਸ਼ ਕਾਰਨ ਹਲਕਾ ਲੰਬੀ ਦੇ ਕਈ ਪਿੰਡਾਂ ਵਿੱਚ ਕਣਕਾਂ ਦੇ ਫਸਲਾਂ ਦਾ ਜਾਇਜ਼ਾ ਲੈਣ ਲਈ ਅਲੱਗ-ਅਲੱਗ ਰਾਜਨੀਤਕ ਪਾਰਟੀਆਂ ਦੇ ਆਗੂਆ ਦਾ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਦੇ ਚੱਲਦੇ ਅੱਜ ਭਾਜਪਾ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਅਬੋਹਰ ਤੋਂ ਸਾਬਕਾ ਵਿਧਾਇਕ ਆਰੁਣ ਨਰੰਗ ਪੁੱਜੇ |

ਜਿਨ੍ਹਾਂ ਨੇ ਹਲਕੇ ਦੇ ਪਿੰਡ ਡੱਬਵਾਲੀ ਢਾਬ ‘ਚ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ | ਉਨ੍ਹਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ‘ਤੇ ਮੁਆਵਜ਼ਾ ਰਾਸੀ ਦੇਣ ਦਾ ਐਲਾਨ ਕਰ ਦਿੱਤਾ ਹੈ | ਸਾਡੇ ਵਲੋਂ ਵੀ ਕੇਂਦਰ ਸਰਕਾਰ ਨੂੰ ਰਿਪੋਰਟ ਬਣਾ ਕੇ ਭੇਜੀ ਜਾਵੇਗੀ ਅਤੇ ਅਸੀਂ ਮੰਗ ਕਰਦੇ ਹਾਂ ਕਿ ਕਿਸਾਨਾਂ ਨੂੰ 50 ਹਜ਼ਾਰ ਦੇ ਕਰੀਬ ਮੁਆਵਜ਼ਾ ਰਾਸ਼ੀ ਜਾਰੀ ਕਰੇ । ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ‘ਤੇ ਪਹਿਲਾ ਹੀ ਕਰਜ਼ੇ ਦੀ ਮਾਰ ਹੈ | ਉਨ੍ਹਾ ਮੰਗ ਕੀਤੀ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰੇ ।