Site icon TheUnmute.com

ਅਸੀਂ ਵੱਡੇ ਫਰਕ ਨਾਲ ਜਿੱਤਾਂਗੇ, ਪੰਜਾਬ ਦੇ ਲੋਕ ਸਾਡੇ ਨਾਲ ਹਨ : ਕੇਵਲ ਢਿੱਲੋਂ

Kewal dhilon

ਚੰਡੀਗੜ੍ਹ 06 ਜੂਨ 2022: ਸੰਗਰੂਰ ਲੋਕ ਸਭਾ ਜਿਮਨੀ ਚੋਣ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਭਾਜਪਾ ਉਮੀਦਵਾਰ ਕੇਵਲ ਢਿੱਲੋਂ (Kewal Dhillon) ਦਾ ਬਿਆਨ ਸਾਹਮਣੇ ਆਇਆ ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਕਾਨੂੰਨ ਵਿਵਸਥਾ ਬਹੁਤ ਬੁਰੀ ਹਾਲਤ ਵਿਚ ਹੈ। ਲੋਕਾਂ ਵਿਚ ਸਹਿਮ ਤੇ ਡਰ ਹੈ। ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਫਤਵਾ ਦਿੱਤਾ ਸੀ ਪਰ ਇਨ੍ਹਾਂ ਨੇ ਅਜੇ ਤੱਕ ਕੁਝ ਨਹੀਂ ਕੀਤਾ।

ਇਸ ਸਮੇਂ ਸੂਬੇ ਵਿਚ ਕਾਨੂੰਨ ਵਿਵਸਥਾ ਤੇ ਵਿੱਤੀ ਹਾਲਤ ਸੁਧਾਰਨ ਦੀ ਲੋੜ ਹੈ, ਜੋ ਸਿਰਫ ਕੇਂਦਰ ਦੀ ਮਦਦ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਨਰਿੰਦਰ ਮੋਦੀ ਨੇ ਗੁਜਰਾਤ ਵਿਚ ਮੁੱਖ ਮੰਤਰੀ ਹੁੰਦਿਆਂ ਇੰਡਸਟਰੀ ਦੀ ਹਨੇਰੀ ਲਿਆ ਦਿੱਤੀ ਹੈ। ਇਸਦੇ ਨਾਲ ਹੀ ਉਤਰ ਪ੍ਰਦੇਸ਼ ਵਿਚ ਕਾਨੂੰਨ ਵਿਵਸਥਾ ਠੀਕ ਕਰ ਦਿੱਤੀ ਹੈ ।

ਕੇਵਲ ਢਿੱਲੋਂ (Kewal dhilon) ਨੇ ਕਿਹਾ ਕਿ ਅਸੀਂ ਇਸੇ ਕਾਰਨ ਭਾਜਪਾ ‘ਚ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਸੰਗਰੂਰ ਵਿਚ ਸਾਡਾ ਕਿਸੇ ਨਾਲ ਮੁਕਾਬਲਾ ਨਹੀਂ ਹੈ। ਅਸੀਂ ਵੱਡੇ ਫਰਕ ਨਾਲ ਜਿੱਤਾਂਗੇ। ਲੋਕ ਸਾਡੇ ਨਾਲ ਹਨ। ਲੋਕਾਂ ਨੂੰ ਪਤਾ ਹੈ ਕਿ ਪੰਜਾਬ ਵਿਚ ਖੁਸ਼ਹਾਲੀ ਕੌਣ ਲਿਆ ਸਕਦਾ ਹੈ।

Exit mobile version