DGP Gaurav Yadav

ਪੰਜਾਬ ‘ਚ ਵਾਰਦਾਤ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਲਿਆਂਦੇ ਹਥਿਆਰ ਕੀਤੇ ਬਰਾਮਦ: DGP ਗੌਰਵ ਯਾਦਵ

ਅੰਮ੍ਰਿਤਸਰ 01 ਮਾਰਚ 2025: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) (DGP Gaurav Yadav) ਦੀ ਇੱਕ ਟੀਮ ਨੇ ਬਦਮਾਸ਼ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਮੈਂਬਰ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ | ਇਸ ਕਾਰਵਾਈ ਨਾਲ ਪੁਲਿਸ ਨੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ।

ਪੁਲਿਸ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਬਾਜ ਸਿੰਘ, ਵਾਸੀ ਪਿੰਡ ਵੜਿੰਗ ਸੂਬਾ ਸਿੰਘ, (ਜ਼ਿਲ੍ਹਾ ਤਰਨਤਾਰਨ) ਵਜੋਂ ਹੋਈ ਹੈ। ਇਹ ਜ਼ਿਕਰਯੋਗ ਹੈ ਕਿ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ, ਐਨਡੀਪੀਐਸ ਐਕਟ ਦੀ ਉਲੰਘਣਾ ਅਤੇ ਅਸਲਾ ਐਕਟ ਨਾਲ ਸਬੰਧਤ ਅੱਠ ਅਪਰਾਧਿਕ ਮਾਮਲਿਆਂ ‘ਚ ਨਾਮਜ਼ਦ ਹੈ |

ਇਸ ਬਾਰੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਗੁਰਬਾਜ ਸਿੰਘ ਅਤੇ ਉਸਦਾ ਸਾਥੀ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਹਨ ਅਤੇ ਉਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਹਨ ਜਿਨ੍ਹਾਂ ਦੀ ਵਰਤੋਂ ਉਹ ਸਰਹੱਦੀ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਹੈ |

ਪੁਲਿਸ ਮੁਤਾਬਕ ਗੁਰਬਾਜ ਸਿੰਘ ਨੂੰ ਹਥਿਆਰ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ਹਾਈਵੇਅ ‘ਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮ੍ਰਿਤਸਰ ਦੇ ਇਲਾਕੇ ‘ਚ ਚਰਚ ਦੇ ਨੇੜੇ ਕਿਸੇ ਨੂੰ ਸੌਂਪਣੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਖੇਤਰ ਵਿੱਚ ਛਾਪਾ ਮਾਰਿਆ ਅਤੇ ਮੁਲਜ਼ਮ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲੀ-ਸਿੱਕਾ ਸਮੇਤ ਕਾਬੂ ਕਰ ਲਿਆ ਗਿਆ | ਪੰਜਾਬ ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਹਥਿਆਰ ਅਪਰਾਧਿਕ ਗਤੀਵਿਧੀਆਂ ‘ਚ ਵਰਤਣ ਲਈ ਮੱਧ ਪ੍ਰਦੇਸ਼ ਤੋਂ ਪੰਜਾਬ ‘ਚ ਤਸਕਰੀ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਹੈ, ਇਹ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸਿੱਧੇ ਸੰਪਰਕ ‘ਚ ਹੈ, ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ‘ਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ‘ਚ ਅਸਲਾ ਐਕਟ ਦੀ ਧਾਰਾ 25 ਅਤੇ ਬੀਐਨਐਸ ਦੀ ਧਾਰਾ 61(2) ਅਤੇ 111 ਦੇ ਤਹਿਤ ਐਫਆਈਆਰ ਨੰਬਰ 10 ਮਿਤੀ 28 ਫਰਵਰੀ 2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਇੱਕ ਕੇਸ ਦਰਜ ਕੀਤਾ ਹੈ।

Read More: Police Encounter: ਡੇਰਾਬੱਸੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਮੁਲਜ਼ਮ ਕੀਤੇ ਕਾਬ

Scroll to Top