BSF

BSF ਤੇ ਪੰਜਾਬ ਪੁਲਿਸ ਵੱਲੋਂ ਡਰੋਨ ਅਤੇ ਹੈਰੋਇਨ ਸਮੇਤ ਹਥਿਆਰ ਬਰਾਮਦ, ਦੋ ਜਣੇ ਗ੍ਰਿਫ਼ਤਾਰ

ਜਲੰਧਰ, 27 ਜਨਵਰੀ 2024: ਦੇਸ਼ ਵਿਰੋਧੀ ਅਨਸਰਾਂ ਦੀ ਇੱਕ ਹੋਰ ਗੈਰ-ਕਾਨੂੰਨੀ ਕੋਸ਼ਿਸ਼ ਨੂੰ ਬੀ.ਐੱਸ,ਐੱਫ (BSF) ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ | ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦੀ ਵਿਸ਼ੇਸ਼ ਟਾਸਕ ਫੋਰਸ (STF) ਨੇ ਇੱਕ ਸਾਂਝੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਅਤੇ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਬੀਐਸਐਫ (BSF) ਦੇ ਲੋਕ ਸੰਪਰਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀ.ਐਸ.ਐਫ., ਬੀ.ਐਸ.ਐਫ ਅਤੇ ਐਸ.ਟੀ.ਐਫ.ਅੰਮ੍ਰਿਤਸਰ ਨੇ 25-26 ਜਨਵਰੀ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੇਰੀਵਾਲ ਕਿਰਨ ਵਿੱਚ ਇੱਕ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪਲਾਸਟਿਕ ਦੇ 6 ਛੋਟੇ ਡੱਬੇ ਜਿਨ੍ਹਾਂ ਵਿੱਚ 100 ਗ੍ਰਾਮ ਹੈਰੋਇਨ ਅਤੇ 32 ਬੋਰ ਦੇ 14 ਜਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਤੋਂ ਇਲਾਵਾ ਇੱਕ ਹੋਰ ਕਾਰਵਾਈ ਕਰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਉੱਪਲ ਵਿੱਚ ਤੜਕੇ 04.30 ਵਜੇ ਇੱਕ ਹੋਰ ਸ਼ੱਕੀ ਵਿਅਕਤੀ ਦੇ ਘਰ ਛਾਪਾ ਮਾਰਿਆ ਗਿਆ। ਛਾਪੇਮਾਰੀ ਦੌਰਾਨ ਇੱਕ ਬੰਦੂਕ (ਪੀ.ਏ.ਜੀ. ਕਿਸਮ), 10 ਕਾਰਤੂਸ, 32 ਬੋਰ ਦੀ 01 ਗੋਲੀ ਅਤੇ 01 ਪਿਸਤੌਲ ਬਰਾਮਦ ਕੀਤਾ ਗਿਆ। ਸੁਰੱਖਿਆ ਬਲਾਂ ਨੇ ਦੋਵਾਂ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

Scroll to Top