13 ਸਤੰਬਰ 2024: ਮੌਸਮ ਵਿਭਾਗ (IMD) ਵੱਲੋਂ ਪੰਜਾਬ ਦੇ ਲੋਕਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ, ਅੰਮ੍ਰਿਤਸਰ ਜ਼ਿਲ੍ਹੇ ਦੇ ਨੇੜੇ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਸਣੇ ਕਈ ਸੂਬਿਆਂ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਅੰਮ੍ਰਿਤਸਰ ਦੇ ਨਾਲ-ਨਾਲ ਬੰਗਲਾਦੇਸ਼ ਦੇ ਨੇੜੇ ਬੰਗਾਲ ਦੀ ਖਾੜੀ ‘ਚ ਵੀ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਸ਼ੁੱਕਰਵਾਰ ਨੂੰ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਸਮੇਤ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਸੁਹਾਵਣਾ ਅਤੇ ਠੰਡਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਬਾਰਿਸ਼ ਨਹੀਂ ਹੋ ਰਹੀ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।