ਪੰਜਾਬ, 28 ਅਗਸਤ 2025: Punjab Weather News: ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕੇ ਹੜ੍ਹਾਂ ਦੀ ਲਪੇਟ ‘ਚ ਆ ਗਏ ਹਨ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ 28 ਅਗਸਤ ਤੋਂ 31 ਅਗਸਤ ਤੱਕ ਦੇ ਮੌਸਮ ਬਾਰੇ ਇੱਕ ਵੱਡਾ ਅਪਡੇਟ ਸਾਂਝਾ ਕੀਤਾ ਹੈ, ਜਿਸ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ ‘ਚ ਸ਼ੁਰੂ ‘ਚ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਮੁਤਾਬਕ ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਹਲਕੇ ਮੀਂਹ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੱਲ੍ਹ ਯਾਨੀ 29 ਅਗਸਤ ਨੂੰ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਕਿਉਂਕਿ ਪੰਜਾਬ ਦੇ ਵੱਡੇ ਹਿੱਸਿਆਂ ‘ਚ ਮੀਂਹ ਪੈ ਸਕਦਾ ਹੈ। ਅੰਦਾਜ਼ਾ ਲਗਾਇਆ ਗਿਆ ਹੈ ਕਿ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸ.ਏ.ਐਸ. ਨਗਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ |
ਇਸੇ ਤਰ੍ਹਾਂ 30 ਅਗਸਤ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਸਮੇਤ ਉੱਤਰੀ ਜ਼ਿਲ੍ਹਿਆਂ ‘ਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ‘ਚ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 31 ਅਗਸਤ ਨੂੰ ਸੂਬੇ ਦੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ ਅਤੇ ਐਸਏਐਸ ਨਗਰ ‘ਚ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਸਮੇਂ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।
Read More: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ, ਸਰਕਾਰ ਵੱਲੋਂ ਹੈਲਪਲਾਈਨ ਜਾਰੀ