Weather alert

ਪੰਜਾਬ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਚੰਡੀਗੜ੍ਹ, 31 ਅਗਸਤ 2024: ਪੰਜਾਬ ਅਤੇ ਚੰਡੀਗੜ੍ਹ ‘ਚ ਕੁਝ ਦਿਨ ਸੁਸਤ ਰਹਿਣ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 2 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅਲਰਟ (Weather alert) ਜਾਰੀ ਕੀਤਾ ਹੈ। ਸ਼ਨੀਵਾਰ ਅਤੇ ਐਤਵਾਰ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਜਿਸ ਕਾਰਨ ਪੰਜਾਬ ਦਾ ਔਸਤ ਤਾਪਮਾਨ 5.9 ਡਿਗਰੀ ਅਤੇ ਚੰਡੀਗੜ੍ਹ ਦਾ 4.6 ਡਿਗਰੀ ਵੱਧ ਗਿਆ ਹੈ। ਅਗਸਤ ਮਹੀਨੇ ‘ਚ 8 ਫੀਸਦੀ ਜ਼ਿਆਦਾ ਮੀਂਹ ਪਿਆ ਸੀ ਪਰ ਸੀਜ਼ਨ ਅਜੇ ਵੀ 24 ਫੀਸਦੀ ਘੱਟ ਹੈ। ਇਸ ਨਾਲ ਅਗਲੇ ਸਾਲ ਬਿਜਲੀ ਉਤਪਾਦਨ ਅਤੇ ਸਿੰਚਾਈ ‘ਤੇ ਅਸਰ ਪੈ ਸਕਦਾ ਹੈ।

ਪੰਜਾਬ ਅਤੇ ਚੰਡੀਗੜ੍ਹ ‘ਚ 2 ਸਤੰਬਰ ਨੂੰ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Scroll to Top