ਚੰਡੀਗੜ੍ਹ, 25 ਮਈ 2025: Punjab Weather:ਬੀਤੀ ਰਾਤ ਪੰਜਾਬ ‘ਚ ਪਏ ਮੀਂਹ ਨਾਲ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਅਗਲੇ 3 ਘੰਟਿਆਂ ਦੌਰਾਨ ਪੰਜਾਬ ‘ਚ ਮੌਸਮ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅਗਲੇ ਤਿੰਨ ਘੰਟਿਆਂ ਦੌਰਾਨ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਲੁਧਿਆਣਾ, ਮਲੇਰਕੋਟਲਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ,ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਸੰਗਰੂਰ, ਐੱਸ.ਏ.ਐੱਸ. ਨਗਰ, ਐਸਬੀਐਸ ਨਗਰ ਅਤੇ ਤਰਨਤਾਰਨ ਦੇ ਕਈ ਹਿੱਸਿਆਂ ‘ਚ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਇਨ੍ਹਾਂ ਇਲਾਕਿਆਂ ‘ਚ ਅਲਰਟ ਜਾਰੀ ਕੀਤਾ ਹੈ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ‘ਚ 112 ‘ਤੇ ਕਾਲ ਕਰਨ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਐਸਡੀਐਮਏ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਗਲੇ ਤਿੰਨ ਘੰਟਿਆਂ ਦੌਰਾਨ ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ ਮਾਨਸਾ, ਮੋਗਾ, ਪਟਿਆਲਾ, ਰੂਪਨਗਰ, ਸੰਗਰੂਰ, ਐਸਬੀਐਸ ਨਗਰ ਦੇ ਕਈ ਹਿੱਸਿਆਂ ‘ਚ 60-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
Read More: ਪੰਜਾਬ ਮੌਸਮ: ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ