27 ਸਤੰਬਰ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਦੇਸ਼ ਭਰ ‘ਚ ਮਾਨਸੂਨ ਪੂਰੇ ਜ਼ੋਰਾਂ ‘ਤੇ ਹੈ ਅਤੇ ਕਈ ਸੂਬਿਆਂ ‘ਚ ਭਾਰੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਦਿੱਲੀ ਤੋਂ ਲੈ ਕੇ ਗੁਜਰਾਤ ਅਤੇ ਮਹਾਰਾਸ਼ਟਰ ਤੱਕ ਮੌਸਮ ਨੇ ਆਪਣਾ ਜਲਵਾ ਦਿਖਾਇਆ ਹੈ। ਯੂਪੀ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਣੇ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਰਿਹਾ ਹੈ।
ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ (IMD) ਨੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਹੈ। ਚੱਕਰਵਾਤੀ ਚੱਕਰ ਕਾਰਨ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 24 ਘੰਟਿਆਂ ਵਿੱਚ ਦਿੱਲੀ, ਯੂਪੀ, ਹਰਿਆਣਾ ਅਤੇ ਪੰਜਾਬ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਸਾਵਧਾਨੀ ਵਰਤਣ ਲਈ ਕਿਹਾ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਰਾਜਾਂ ‘ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਰਿਸ਼ ਨੂੰ ਲੈ ਕੇ ਉੱਤਰ-ਪੂਰਬੀ ਰਾਜਾਂ ‘ਚ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।