ਮੀਂਹ

ਪੰਜਾਬ ‘ਚ ਤੇਜ਼ ਹਵਾਵਾਂ ਤੇ ਮੀਂਹ ਨਾਲ ਬਦਲਿਆ ਮੌਸਮ, ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ

ਚੰਡੀਗੜ੍ਹ, 17 ਮਈ 2025: Punjab Weather: ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਕਈਂ ਜ਼ਿਲ੍ਹਿਆਂ’ਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ ਪੰਜਾਬ ਦੇ ਮੌਸਮ ‘ਚ ਬਦਲਾਅ ਆਇਆ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਗਲੇ 5 ਦਿਨਾਂ ਲਈ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਚਮਕਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਬੀਤੇ ਦਿਨ ਚੰਡੀਗ੍ਹੜ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ‘ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਹੈ। ਇਸਦੇ ਨਾਲ ਹੀ ਹੁਣ ਫਿਰ ਪੰਜਾਬ ‘ਚ ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 39.0 ਡਿਗਰੀ ਸੈਲਸੀਅਸ ਸੀ, ਜਦੋਂ ਕਿ ਅੰਮ੍ਰਿਤਸਰ ‘ਚ 41.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ‘ਚ 41.0 ਡਿਗਰੀ ਸੈਲਸੀਅਸ ਸੀ। ਫਰੀਦਕੋਟ, ਰੋਪੜ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ‘ਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।

Read More: Punjab Weather: ਪੰਜਾਬ ਦੇ ਕਈਂ ਇਲਾਕਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Scroll to Top