Punjab Weather Today

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਬਦਲਿਆ ਮੌਸਮ, ਸੂਬੇ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 06 ਮਈ 2024: ਪੰਜਾਬ ਕਈ ਇਲਾਕਿਆਂ ‘ਚ ਬੀਤੀ ਰਾਤ ਤੇਜ਼ ਹਵਾਵਾਂ ਅਤੇ ਮੀਂਹ ਕਾਰਨ (Rain alert) ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਅੱਜ ਯਾਨੀ ਵੀਰਵਾਰ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।

ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ (Rain alert) ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।

Scroll to Top