Site icon TheUnmute.com

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਚਿਤਾਵਨੀ

Rain

ਚੰਡੀਗੜ੍ਹ, 15 ਅਗਸਤ 2024: ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਮਾਨਸੂਨ ਸਰਗਰਮ ਹੈ ਅਤੇ ਕਈ ਜ਼ਿਲ੍ਹਿਆਂ ‘ਚ ਮੀਂਹ (Rain) ਪਿਆ ਹੈ | ਮੌਸਮ ਵਿਭਾਗ ਨੇ ਸੂਬੇ ‘ਚ ਮੁੜ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਪਟਿਆਲਾ, ਗੁਰਦਾਸਪੁਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਖੰਨਾ, ਨਵਾਂਸ਼ਹਿਰ, ਡੇਰਾਬੱਸੀ, ਮਲੇਰਕੋਟਲਾ, ਨੰਗਲ, ਡੇਰਾ ਬਾਬਾ ਨਾਨਕ ਜ਼ਿਲ੍ਹਿਆਂ ‘ਚ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੂਜੇ ਪਾਸੇ ਪਹਾੜੀ ਇਲਾਕੇ ਨਾਲ ਲੱਗਦੇ ਪੰਜਾਬ ਦੇ ਚੰਡੀਗੜ੍ਹ ਅਤੇ ਮੋਹਾਲੀ ‘ਚ ਮੀਂਹ (Rain) ਪਿਆ ਹੈ |

Exit mobile version