ਚੰਡੀਗੜ੍ਹ, 10 ਜੁਲਾਈ 2023: ਮਾਨਸੂਨ ਜੁਲਾਈ ਦੇ ਦੂਜੇ ਹਫ਼ਤੇ ਵੀ ਪੂਰੀ ਤਰ੍ਹਾਂ ਸਰਗਰਮ ਰਹੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 15 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਬਾਰਿਸ਼ (Heavy Rain) ਪਈ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ, ਧੂਰੀ, ਮਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਸਮਰਾਲਾ, ਰੂਪਨਗਰ, ਬਲਾਚੌਰ, ਲੁਧਿਆਣਾ ਪੱਛਮੀ, ਫਿਲੌਰ, ਫਗਵਾੜਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ ‘ਚ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ |
ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਤੋਂ ਫਿਰੋਜ਼ਪੁਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ।