ਚੰਡੀਗੜ੍ਹ, 01 ਜਨਵਰੀ 2023: ਪੰਜਾਬ ਵਿੱਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੀਂਹ (Rain) ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 1 ਤੋਂ 4 ਜਨਵਰੀ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਹੋਰ ਵੀ ਵਧ ਜਾਵੇਗੀ।
ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ 4 ਜਨਵਰੀ ਤੱਕ ਸੰਘਣੀ ਧੁੰਦ ਅਤੇ ਠੰਢ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ‘ਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਠੰਡ ਦੇ ਮੱਦੇਨਜ਼ਰ ਵਿਭਾਗ ਨੇ ਕੋਲਡ ਵੇਵ ਅਲਰਟ ਵੀ ਜਾਰੀ ਕੀਤਾ ਹੈ।