Site icon TheUnmute.com

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਕਈ ਇਲਾਕਿਆਂ ‘ਚ ਹਲਕੀ ਬਾਰਿਸ਼

Cyclone Mocha

ਚੰਡੀਗੜ੍ਹ 20 ਜਨਵਰੀ 2023: ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ (weather) ਨੇ ਆਪਣਾ ਮਿਜ਼ਾਜ ਬਦਲ ਲਿਆ ਹੈ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਹੈ। ਸੀਤ ਲਹਿਰ ਦੇ ਵਿਚਕਾਰ ਲੋਕਾਂ ਲਈ ਇਹ ਚੰਗੀ ਖ਼ਬਰ ਹੈ ਕਿਉਂਕਿ ਹੁਣ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਕਾਰਨ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਠੰਡ ਵੀ ਘੱਟ ਹੋਣ ਦੀ ਸੰਭਾਵਨਾ ਹੈ।

ਬਾਰਿਸ਼ ਦੇ ਨਾਲ-ਨਾਲ ਤਾਪਮਾਨ ‘ਚ ਵਾਧਾ ਹੋਣ ਦੀ ਸੰਭਾਵਨਾ ਹੈ, ਭਾਵੇਂ ਪਿਛਲੇ ਦਿਨਾਂ ‘ਚ ਧੁੱਪ ਨਿਕਲੀ ਸੀ ਪਰ ਇਸ ਦੇ ਨਾਲ-ਨਾਲ ਸੀਤ ਲਹਿਰ ਵੀ ਚੱਲ ਰਹੀ ਸੀ, ਜਿਸ ਕਾਰਨ ਧੁੱਪ ‘ਚ ਜ਼ਿਆਦਾ ਅਸਰ ਦਿਖਾਈ ਨਹੀਂ ਦੇ ਰਿਹਾ ਸੀ। ਹੁਣ ਮੀਂਹ ਨਾਲ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ 22 ਤੋਂ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

Exit mobile version