July 4, 2024 8:57 pm
Weather

Weather: ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 26 ਜੂਨ 2024: ਪੰਜਾਬ ‘ਚ ਮੌਸਮ (Weather) ਬਦਲਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਪੰਜਾਬ ਦੇ ਕਿ ਇਲਾਕਿਆਂ ‘ਚ ਬਦਲ ਛਾਏ ਹੋਏ ਹਨ, ਜਿਸ ਨਾਲ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ | ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਕਿੰਗਰਾ ਦੇ ਮੁਤਾਬਕ ਪੰਜਾਬ ‘ਚ 27 ਜੂਨ ਤੋਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ | ਇਸਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਆਉਣ ਵਾਲੀ ਹੈ |

ਫਿਲਹਾਲ ਮੌਸਮ ਵਿਭਾਗ ਵਲੋਂ ਗਰਮੀ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ | ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26.7 ਡਿਗਰੀ ਰਿਹਾ। ਮੌਸਮ ਵਿਭਾਗ ਦੀ ਮੁਖੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਪੈਣ ਵਾਲੇ ਮੀਂਹ ਨੂੰ ਪ੍ਰੀ-ਮਾਨਸੂਨ ਕਿਹਾ ਜਾਂਦਾ ਹੈ | ਇਸਦੇ ਨਾਲ ਹੀ ਪੰਜਾਬ ‘ਚ ਮਾਨਸੂਨ 1 ਜੁਲਾਈ ਨੂੰ ਦਸਤਕ ਦੇਵੇਗਾ | ਮੌਸਮ ਵਿਭਾਗ ਦੀ ਮੁਖੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੌਸਮ (Weather) ਬਦਲਣ ਵਾਲਾ ਹੈ, ਇਸ ਲਈ ਬਾਰਿਸ਼ ਤੋਂ ਪਹਿਲਾਂ ਮੂੰਗੀ ਦੀ ਫ਼ਸਲ ਦੀ ਸੰਭਾਲ ਕੀਤੀ ਜਾਵੇ |