ਚੰਡੀਗੜ੍ਹ, 21 ਅਕਤੂਬਰ 2024: ਪੰਜਾਬ (Punjab) ‘ਚ ਮੌਸਮ ਨੇ ਆਪਣਾ ਮਿਜ਼ਾਜ ਬਦਲਣਾ ਸ਼ੁਰੂ ਕਰ ਦਿੱਤਾ ਹੈ, ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ | ਇਸਦਾ ਨਾਲ ਹੀ ਸੂਬੇ ‘ਚ ਇਸ ਵਾਰ ਕੜਾਕੇ ਦੀ ਠੰਡ ਪੈਣ ਦੀ ਉਮੀਦ ਹੈ | ਜਿਕਰਯੋਗ ਹੈ ਕਿ ਬੀਤੇ ਐਤਵਾਰ ਨੂੰ ਪੰਜਾਬ ਦੇ ਚੰਡੀਗੜ੍ਹ, ਬਠਿੰਡਾ, ਲੁਧਿਆਣਾ, ਪਟਿਆਲਾ, ਫਰੀਦਕੋਟ, ਗੁਰਦਾਸਪੁਰ ‘ਚ ਰਾਤ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ | ਇਹ ਦਿਨ ਦਾ ਤਾਪਮਾਨ 1 ਤੋਂ 2 ਡਿਗਰੀ ਵੱਧ ਹੈ ।
ਸੂਬੇ (Punjab) ਦੇ ਸਾਰੇ ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ 20 ਡਿਗਰੀ ਤੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ 25 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ ਪਰ 26 ਅਕਤੂਬਰ ਤੋਂ ਪੰਜਾਬ ‘ਚ ਮੌਸਮ ਬਦਲ ਸਕਦਾ ਹੈ। ਦੂਜੇ ਪਾਸੇ ਚੰਡੀਗੜ੍ਹ ‘ਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਵ
ਪੰਜਾਬ ‘ਚ ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਕਾਫੀ ਘਟ ਹੈ ਜਦਕਿ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਕਾਰਨ ਵਾਤਾਵਰਨ ਪ੍ਰੇਮੀਆਂ ਦੀ ਚਿੰਤਾ ਵਧ ਗਈ ਹੈ।