Site icon TheUnmute.com

Weather: ਪੰਜਾਬ ਸਮੇਤ ਹੋਰ ਰਾਜਾਂ ‘ਚ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼

4 ਜਨਵਰੀ 2025: ਮੌਸਮ ਵਿਭਾਗ (Meteorological Department) ਨੇ ਮੰਗਲਵਾਰ ਨੂੰ 13 ਰਾਜਾਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ, (punjab ) ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਅਤੇ ਕੇਰਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ ਰਾਜਾਂ ਵਿੱਚ ਅਗਲੇ 2 ਦਿਨਾਂ ਤੱਕ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਇਸ ਤੋਂ ਬਾਅਦ ਅਗਲੇ 3 ਦਿਨਾਂ ਤੱਕ ਤਾਪਮਾਨ ‘ਚ ਗਿਰਾਵਟ ਆਵੇਗੀ। ਕੱਲ੍ਹ ਰਾਜਸਥਾਨ ਦੇ ਗੰਗਾਨਗਰ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਸੀ। ਜਦੋਂ ਕਿ ਤੇਲੰਗਾਨਾ ਦੇ ਆਦਿਲਾਬਾਦ ਦਾ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਰਿਹਾ।

Read More: Weather: ਭਾਰਤੀ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਜਾਣੋ ਕਿਹੜੇ ਰਾਜਾਂ ‘ਚ ਪਵੇਗਾ ਮੀਂਹ?

Exit mobile version