Site icon TheUnmute.com

Weather News: ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ ਇਨ੍ਹਾਂ ਦਿਨਾਂ ‘ਚ ਬਾਰਿਸ਼ ਪੈਣ ਦੀ ਸੰਭਾਵਨਾ

Rain

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਕਈ ਇਲਾਕਿਆਂ ‘ਚ ਬੀਤੇ ਦਿਨ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ (Rain) ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਬੀਤੇ ਬੁੱਧਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੇ ਗਰਮੀ ‘ਚ ਸੁੱਖ ਦਾ ਸਾਹ ਲਿਆ।

ਹਲਕੀ ਬਾਰਿਸ਼ (Rain) ਅਤੇ ਤੇਜ਼ ਹਵਾਵਾਂ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ ਮੌਸਮ ਵਿਭਾਗ ਦੇ ਡਾਇਰੈਕਟਰ ਏ.ਕੇ. ਸਿੰਘ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਵੀ ਮੌਸਮ ਖੁਸ਼ਕ ਰਹੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੀ-ਮੌਨਸੂਨ ਨਹੀਂ ਹੈ ਪਰ ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਕਾਰਨ ਹੋਈ ਹੈ | ਉਨ੍ਹਾਂ ਦੱਸਿਆ ਕਿ ਮਾਨਸੂਨ 27 ਜੂਨ ਦੇ ਆਸ-ਪਾਸ ਪਹੁੰਚ ਜਾਵੇਗਾ |

Exit mobile version