14 ਅਕਤੂਬਰ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਮੁਤਾਬਕ ਠੰਡੀਆਂ ਪਹਾੜੀ ਹਵਾਵਾਂ ਕਾਰਨ ਪੰਜਾਬ-ਹਰਿਆਣਾ ਵਿੱਚ ਤਾਪਮਾਨ ਲਗਾਤਾਰ ਡਿੱਗਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਕੜਾਕੇ ਦੀ ਗਰਮੀ ਤੋਂ ਬਾਅਦ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ।
ਵਿਭਾਗ ਮੁਤਾਬਕ ਦੁਸਹਿਰੇ ਤੋਂ ਬਾਅਦ ਪੰਜਾਬ-ਹਰਿਆਣਾ ਸਣੇ ਦਿੱਲੀ-ਐੱਨਸੀਆਰ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ, ਮੱਧ ਅਤੇ ਦੱਖਣੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਜਾਰੀ ਹੈ। ਉੱਤਰ-ਪੱਛਮੀ ਮੌਨਸੂਨ ਦੇ ਵਾਪਸੀ ਦਾ ਅਜੇ ਵੀ ਉੱਤਰ-ਪੂਰਬੀ ਭਾਰਤ ‘ਤੇ ਅਸਰ ਪੈ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਦੂਜੇ ਹਫਤੇ ਹੀ ਉੱਤਰਾਖੰਡ ‘ਚ ਸੀਤ ਲਹਿਰ ਨੇ ਦਸਤਕ ਦਿੱਤੀ ਹੈ। ਸਿੱਖਾਂ ਦੇ ਪਵਿੱਤਰ ਸਥਾਨ ਹੇਮਕੁੰਟ ਸਾਹਿਬ ਵਿੱਚ ਵੀ ਬਰਫ਼ਬਾਰੀ ਹੋਈ ਹੈ। 10 ਅਕਤੂਬਰ ਨੂੰ ਬਦਰੀਨਾਥ ਧਾਮ ਦੇ ਆਲੇ-ਦੁਆਲੇ ਦੀਆਂ ਪਹਾੜੀਆਂ ‘ਤੇ ਹਲਕੀ ਬਰਫਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਚ ਮੀਂਹ ਪੈ ਸਕਦਾ ਹੈ।