Site icon TheUnmute.com

Weather Punjab: ਪੰਜਾਬ ‘ਚ ਮੁੜ ਤੋਂ ਪਵੇਗਾ ਮੀਂਹ, ਜਾਣੋ ਕਦੋਂ ਤੇ ਕਿਹੜੇ- ਕਿਹੜੇ ਇਲਾਕਿਆਂ ‘ਚ ਪਵੇਗਾ ਮੀਂਹ

2 ਜਨਵਰੀ 2025: ਪੰਜਾਬ (punjab) ‘ਚ ਕਹਿਰ ਮਚਾ ਰਹੀ ਠੰਡ ਦੇ ਵਿਚਕਾਰ ਇੱਕ ਵਾਰ ਫਿਰ ਤੋਂ ਮੀਂਹ ਪਵੇਗਾ। ਮੌਸਮ (weather department) ਵਿਭਾਗ ਨੇ ਪੰਜਾਬ ‘ਚ ਕੋਲਡ(cold wave) ਵੇਵ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਬਠਿੰਡਾ, ਮੋਗਾ, ਮਾਨਸਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਰਨਾਲਾ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ (amritsar and  pathankot) ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ (visibility) ਜ਼ੀਰੋ ਤੱਕ ਪਹੁੰਚ ਗਈ ਹੈ ਅਤੇ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਧੁੱਪ ਨਾ ਨਿਕਲਣ ਕਾਰਨ ਦਿਨ ਵੇਲੇ ਵੀ ਲੋਕ ਠੰਢ ਤੋਂ ਕੰਬ ਰਹੇ ਹਨ ਅਤੇ ਤਾਪਮਾਨ ਡਿੱਗ ਰਿਹਾ ਹੈ।

ਮੌਸਮ ਵਿਭਾਗ (weather department) ਨੇ ਚੇਤਾਵਨੀ ਦਿੱਤੀ ਹੈ ਕਿ 4 ਜਨਵਰੀ ਨੂੰ ਮੁੜ ਮੌਸਮ ਬਦਲੇਗਾ ਅਤੇ ਸੂਬੇ ਵਿੱਚ ਮੀਂਹ ਪਵੇਗਾ। ਦੱਸਿਆ ਜਾ ਰਿਹਾ ਹੈ ਕਿ 4 ਜਨਵਰੀ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 4 ਜਨਵਰੀ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ ‘ਚ ਹਲਕੀ ਬਾਰਿਸ਼ (rain) ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਅਤੇ 6 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

Read More: Weather: ਧੁੰਦ ਨੇ ਕੱਢ ਦਿੱਤੇ ਵੱਟ, ਬਟਾਲਾ ਦੇ ਵਿਜੀਬਿਲਟੀ ਜ਼ੀਰੋ ਦੇ ਬਰਾਬਰ ਹੋਈ

Exit mobile version