Haryana

ਹਰਿਆਣਾ ‘ਚ ਅਚਾਨਕ ਬਦਲਿਆ ਮੌਸਮ, ਸੂਬੇ ‘ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 6 ਜੂਨ 2024: ਦੇਸ਼ ਭਰ ਦੇ ਕਈ ਸੂਬੇ ਲਗਾਤਾਰ ਗਰਮੀ ਦੀ ਮਾਰ ਝੱਲ ਰਹੇ ਹਨ, ਬੀਤੇ ਦਿਨ ਹਰਿਆਣਾ (Haryana) ਅਤੇ ਪੰਜਾਬ ਦੇ ਲੋਕਾਂ ਨੂੰ ਬਾਰਿਸ਼ ਅਤੇ ਤੂਫਾਨ ਨੇ ਰਾਹਤ ਦਿੱਤੀ ਹੈ। ਅੱਜ ਵੀ ਹਰਿਆਣਾ ਦੇ 36 ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦਾ ਅਲਰਟ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਬੱਦਲ ਛਾਏ ਰਹਿਣ ਅਤੇ ਬਿਜਲੀ ਚਮਕਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੌਰਾਨ ਬਾਰਿਸ਼ ਪੈਣ ਦੀ ਵੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਕਈ ਸ਼ਹਿਰਾਂ ‘ਚ ਬੁੱਧਵਾਰ ਸ਼ਾਮ ਨੂੰ ਤਾਪਮਾਨ ‘ਚ ਅਚਾਨਕ ਬਦਲਾਅ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।

ਬਦਲੇ ਮੌਸਮ ਕਾਰਨ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੂਫਾਨ ਕਾਰਨ ਦਰੱਖਤ ਟੁੱਟਣ, ਖੰਭੇ ਡਿੱਗਣ ਅਤੇ ਲੋਕਾਂ ਦੇ ਜ਼ਖਮੀ ਹੋਣ ਦੀਆਂ ਖ਼ਬਰਾਂ ਹਨ। ਹਰਿਆਣਾ (Haryana) ਦੇ ਕਰਨਾਲ ‘ਚ ਬੁੱਧਵਾਰ ਰਾਤ ਨੂੰ ਗਰਜ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਈ। ਇਸ ਕਾਰਨ ਦਰੱਖਤ, ਪੌਦੇ ਅਤੇ ਬਿਜਲੀ ਦੇ ਖੰਭੇ ਟੁੱਟ ਗਏ। ਕਰਨਾਲ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਬਿਜਲੀ ਦੇ ਖੰਭੇ ਡਿੱਗਣ ਕਾਰਨ ਬਿਜਲੀ ਸਪਲਾਈ ਵਿੱਚ ਵਿਘਨ ਪਿਆ।

Scroll to Top